ਨਵੀਂ ਦਿੱਲੀ, 2 ਅਗਸਤ
ਸੁਪਰੀਮ ਕੋਰਟ ਨੇ ਈਡੀ ਡਾਇਰੈਕਟਰ ਦੇ ਕਾਰਜਕਾਲ ਨੂੰ ਵਧਾਉਣ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਕੇਂਦਰ ਤੇ ਸੀਵੀਸੀ ਤੋਂ ਜਵਾਬ ਮੰਗਿਆ ਹੈ। ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨਾਂ ਵਿੱਚ ਉਸ ਸੋਧੇ ਹੋਏ ਕਾਨੂੰਨ ਨੂੰ ਚੁਣੌਤੀ ਦਿੱਤੀ ਗਈ ਹੈ, ਜੋ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਡਾਇਰੈਕਟਰ ਦੇ ਕਾਰਜਕਾਲ ਨੂੰ ਪੰਜ ਸਾਲ ਤੱਕ ਵਧਾਉਣ ਦੀ ਆਗਿਆ ਦਿੰਦਾ ਹੈ।