ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕੋਵਿਡ-19 ਤੋਂ ਬਚਣ ਲਈ ਜਨਤਕ ਥਾਵਾਂ ’ਤੇ ਮਾਸਕ ਪਹਿਨਣ ਤੇ ਸਮਾਜਿਕ ਦੂਰੀ ਕਾਇਮ ਰੱਖਣ ਸਬੰਧੀ ਹਦਾਇਤਾਂ ਦੀ ਉਲੰਘਣ ’ਤੇ ਅੱਜ ਚਿੰਤਾ ਜ਼ਾਹਿਰ ਕੀਤੀ। ਸੁਪਰੀਮ ਕੋਰਟ ਨੇ ਇਨ੍ਹਾਂ ਹਦਾਇਤਾਂ ’ਤੇ ਸਖ਼ਤੀ ਨਾਲ ਅਮਲ ਯਕੀਨੀ ਬਣਾਉਣ ਬਾਰੇ ਸੁਝਾਅ ਮੰਗੇ ਹਨ। ਬੈਂਚ ਨੇ ਕੇਂਦਰ ਵੱਲੋਂ ਪੇਸ਼ ਹੋਏ ਸੋਲੀਸਿਟਰ ਜਨਰਲ ਤੁਸ਼ਾਰ ਮਹਿਤਾ ਤੇ ਹੋਰਨਾਂ ਧਿਰਾਂ ਨੂੰ ਕਿਹਾ ਕਿ ਉਹ ਕਰੋਨਾ ਦੀ ਰੋਕਥਾਮ ਲਈ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਬਾਰੇ ਆਪਣੇ ਸੁਝਾਅ ਦੇਣ। ਬੈਂਚ ਨੇ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਵੀ ਕਰੋਨਾ ਦੇ ਮਰੀਜ਼ਾਂ ਲਈ ਸਹੂਲਤਾਂ ਤੇ ਉਪਲੱਭਧ ਸੋਮਿਆਂ ਬਾਰੇ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।
-ਪੀਟੀਆਈ