ਨਵੀਂ ਦਿੱੱਲੀ, 26 ਸਤੰਬਰ
ਸੁਪਰੀਮ ਕੋਰਟ ਨੇ ਬੰਬੇ ਹਾਈ ਕੋਰਟ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਅਨਿਲ ਦੇਸ਼ਮੁਖ ਦੀ ਜ਼ਮਾਨਤ ਅਰਜ਼ੀ ’ਤੇ ਜਲਦੀ ਫੈਸਲਾ ਕਰਨ ਦਾ ਨਿਰਦੇਸ਼ ਦਿੱਤਾ ਹੈ। ਜਸਟਿਸ ਡੀ.ਵਾਈ. ਚੰਦਰਚੂੜ ਅਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ਕਿਹਾ ਕਿ ਦੇਸ਼ਮੁਖ ਦੀ ਜ਼ਮਾਨਤ ਅਰਜ਼ੀ ਹਾਈ ਕੋਰਟ ਵਿੱਚ 21 ਮਾਰਚ ਤੋਂ ਪੈਂਂਡਿੰਗ ਹੈ। ਐਨਫੋਰਸਮੈਂਟ ਡਾਇਰੈਕਟੋਰੇਟ ਨੇ ਦੇਸ਼ਮੁਖ ਨੂੰ ਨਵੰਬਰ 2021 ਵਿੱਚ ਗ੍ਰਿਫ਼ਤਾਰ ਕੀਤਾ ਸੀ ਤੇ ਫਿਲਹਾਲ ਉਹ ਨਿਆਂਇਕ ਹਿਰਾਸਤ ਵਿੱਚ ਹਨ।