ਨਵੇਂ ਸੰਸਦ ਭਵਨ ਦੇ ਉਦਘਾਟਨ ਬਾਰੇ ਸੁਣਵਾਈ ਤੋਂ ਸੁਪਰੀਮ ਕੋਰਟ ਦੀ ਨਾਂਹ : The Tribune India

ਨਵੇਂ ਸੰਸਦ ਭਵਨ ਦੇ ਉਦਘਾਟਨ ਬਾਰੇ ਸੁਣਵਾਈ ਤੋਂ ਸੁਪਰੀਮ ਕੋਰਟ ਦੀ ਨਾਂਹ

ਵੈਕੇਸ਼ਨ ਬੈਂਚ ਨੇ ਪਟੀਸ਼ਨ ਵਾਪਸ ਲਈ ਦੱਸ ਕੇ ਖਾਰਜ ਕੀਤੀ

ਨਵੇਂ ਸੰਸਦ ਭਵਨ ਦੇ ਉਦਘਾਟਨ ਬਾਰੇ ਸੁਣਵਾਈ ਤੋਂ ਸੁਪਰੀਮ ਕੋਰਟ ਦੀ ਨਾਂਹ

ਸੰਸਦ ਭਵਨ ਦੀ ਨਵੀਂ ਬਣੀ ਇਮਾਰਤ ’ਚ ਲੋਕ ਸਭਾ ਦਾ ਤਿਆਰ ਹਾਲ। -ਫੋਟੋ: ਪੀਟੀਆਈ

ਨਵੀਂ ਦਿੱਲੀ, 26 ਮਈ

ਸੁਪਰੀਮ ਕੋਰਟ ਨੇ ਨਵੇਂ ਸੰਸਦ ਭਵਨ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਥਾਂ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਕਰਵਾਉਣ ਸਬੰਧੀ ਲੋਕ ਸਭਾ ਸਕੱਤਰੇਤ ਨੂੰ ਹਦਾਇਤਾਂ ਜਾਰੀ ਕਰਨ ਦੀ ਮੰਗ ਕਰਦੀ ਪਟੀਸ਼ਨ ’ਤੇ ਸੁਣਵਾਈ ਤੋਂ ਨਾਂਹ ਕਰ ਦਿੱਤੀ ਹੈ। ਸਿਖਰਲੀ ਕੋਰਟ ਨੇ ਪਟੀਸ਼ਨ ਵਾਪਸ ਲੈ ਲਏ ਜਾਣ ਬਾਰੇ ਦੱਸ ਕੇ ਖਾਰਜ ਕਰ ਦਿੱਤੀ। ਜਸਟਿਸ ਜੇ.ਕੇ.ਮਹੇਸ਼ਵਰੀ ਤੇ ਜਸਟਿਸ ਪੀ.ਐੱਸ.ਨਰਸਿਮ੍ਹਾ ਦੇ ਵੈਕੇਸ਼ਨ ਬੈਂਚ ਨੇ ਪਟੀਸ਼ਨਰ ਵਕੀਲ ਸੀ.ਆਰ. ਜਯਾ ਸੁਕਿਨ ਨੂੰ ਕਿਹਾ ਕਿ ਕੋਰਟ ਸਮਝਦੀ ਹੈ ਕਿ ਇਹ ਪਟੀਸ਼ਨ ਕਿਉਂ ਤੇ ਕਿਵੇਂ ਦਾਖ਼ਲ ਕੀਤੀ ਗਈ ਹੈ ਤੇ ਕੋਰਟ ਸੰਵਿਧਾਨ ਦੀ ਧਾਰਾ 32 ਤਹਿਤ ਇਸ ਨੂੰ ਸੁਣਨ ਲਈ ਮਜਬੂਰ ਨਹੀਂ ਹੈ। ਵੈਕੇਸ਼ਨ ਬੈਂਚ ਨੇ ਪਟੀਸ਼ਨਰ ਨੂੰ ਮੁਖਾਤਿਬ ਹੁੰਦਿਆਂ ਕਿਹਾ, ‘‘ਇਸ ਵਿਚ ਤੁਹਾਡਾ ਕੀ ਮਕਸਦ ਹੈ? ਸਾਨੂੰ ਸਮਝ ਨਹੀਂ ਆਈ ਕਿ ਤੁਸੀਂ ਅਜਿਹੀਆਂ ਪਟੀਸ਼ਨਾਂ ਨਾਲ ਕਿਉਂ ਆੲੇ...ਧਾਰਾ 32 ਤਹਿਤ ਇਸ ਪਟੀਸ਼ਨ ਨੂੰ ਸੁਣਨ ’ਚ ਸਾਡੀ ਕੋਈ ਦਿਲਚਸਪੀ ਨਹੀਂ ਹੈ।’’

ਸੁਣਵਾਈ ਦੌਰਾਨ ਪਟੀਸ਼ਨਰ ਨੇ ਕਿਹਾ ਕਿ ਧਾਰਾ 79 ਤਹਿਤ ਰਾਸ਼ਟਰਪਤੀ ਦੇਸ਼ ਦੀ ਪ੍ਰਬੰਧਕੀ ਮੁਖੀ ਹੈ ਤੇ ਉਨ੍ਹਾਂ ਨੂੰ ਸੱਦਾ ਦਿੱਤਾ ਜਾਣਾ ਚਾਹੀਦਾ ਸੀ। ਇਸ ’ਤੇ ਬੈਂਚ ਨੇ ਕਿਹਾ, ‘‘ਧਾਰਾ 79 ਦਾ ਉਦਘਾਟਨ ਨਾਲ ਕੀ ਲੈਣਾ-ਦੇਣਾ ਹੈ?’’ ਪਟੀਸ਼ਨਰ ਨੇ ਕਿਹਾ ਕਿ ਕੋਰਟ ਜੇਕਰ ਪਟੀਸ਼ਨ ਸੁਣਨਾ ਨਹੀਂ ਚਾਹੁੰਦੀ ਤਾਂ ਉਸ ਨੂੰ ਇਹ ਵਾਪਸ ਲੈਣ ਦੀ ਇਜਾਜ਼ਤ ਦਿੱਤੀ ਜਾਵੇ। ਇਸ ’ਤੇ ਕੇਂਦਰ ਵੱਲੋਂ ਪੇਸ਼ ਸੌਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਜੇਕਰ ਅਜਿਹਾ ਕੀਤਾ ਗਿਆ ਤਾਂ ਪਟੀਸ਼ਨ ਹਾਈ ਕੋਰਟ ਵਿੱਚ ਦਾਖ਼ਲ ਕੀਤੀ ਜਾਵੇਗੀ। ਬੈਂਚ ਨੇ ਪਟੀਸ਼ਨ ਨੂੰ ਵਾਪਸ ਲਈ ਦੱਸ ਕੇ ਰੱਦ ਕਰ ਦਿੱਤਾ। ਪਟੀਸ਼ਨਰ ਨੇ ਦਾਅਵਾ ਕੀਤਾ ਸੀ ਕਿ ਲੋਕ ਸਭਾ ਸਕੱਤਰੇਤ ਤੇ ਕੇਂਦਰ ਸਰਕਾਰ ਵੱਲੋਂ ਉਦਘਾਟਨੀ ਸਮਾਗਮ ਲਈ ਸੱਦਾ ਨਾ ਦੇ ਕੇ ਰਾਸ਼ਟਰਪਤੀ ਨੂੰ ‘ਬੇਇੱਜ਼ਤ’ ਕੀਤਾ ਜਾ ਰਿਹੈ। ਪਟੀਸ਼ਨਰ ਨੇ ਕਿਹਾ ਸੀ ਕਿ ਰਾਸ਼ਟਰਪਤੀ ਨੂੰ ਸੱਦਾ ਨਾ ਦੇਣ ਦਾ ਫੈਸਲਾ ‘‘ਗੈਰਕਾਨੂੰਨੀ, ਮਨਮਾਨੀ, ਅਧਿਕਾਰਾਂ ਦੀ ਦੁਰਵਰਤੋਂ ਅਤੇ ਕੁਦਰਤੀ ਨਿਆਂ ਦੇ ਸਿਧਾਤਾਂ ਦੀ ਖਿਲਾਫ਼ਵਰਜ਼ੀ ਸੀ। ਸੁਪਰੀਮ ਕੋਰਟ ਦੇ ਵਕੀਲ ਨੇ ਇਹ ਪਟੀਸ਼ਨ ਅਜਿਹੇ ਮੌਕੇ ਦਾਖਲ ਕੀਤੀ ਹੈ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 28 ਮਈ ਨੂੰ ਕੀਤੇ ਜਾਣ ਵਾਲੇ ਤਜਵੀਜ਼ਤ ਉਦਘਾਟਨ ਨੂੰ ਲੈ ਕੇ ਵਿਵਾਦ ਛਿੜਿਆ ਹੋਇਆ ਹੈ। ਕਾਂਗਰਸ ਸਣੇ 20 ਵਿਰੋਧੀ ਪਾਰਟੀਆਂ ਰਾਸ਼ਟਰਪਤੀ ਨੂੰ ‘ਲਾਂਭੇ ਕੀਤੇ ਜਾਣ’ ਦੇ ਵਿਰੋਧ ਵਿੱਚ ਉਦਘਾਟਨੀ ਸਮਾਗਮ ਦੇ ਬਾਈਕਾਟ ਦਾ ਫੈਸਲਾ ਕਰ ਚੁੱਕੀਆਂ ਹਨ। -ਪੀਟੀਆਈ

ਨਵੇਂ ਸੰਸਦ ਭਵਨ ’ਤੇ ਹਰੇਕ ਭਾਰਤੀ ਨੂੰ ਮਾਣ ਹੋਵੇਗਾ: ਮੋਦੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਨਵੀਂ ਸੰਸਦ ਦੀ ਇਮਾਰਤ ’ਤੇ ਹਰੇਕ ਭਾਰਤੀ ਨੂੰ ਮਾਣ ਹੋਵੇਗਾ। ਉਨ੍ਹਾਂ ਇਸ ਨਵਨਿਰਮਤ ਕੰਪਲੈਕਸ ਦੀ ਵੀਡੀਓ ਟਵਿੱਟਰ ’ਤੇ ਪੋਸਟ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਨੂੰ ਅੱਗੇ ਸੋਸ਼ਲ ਮੀਡੀਆ ਪਲੈਟਫਾਰਮ ’ਤੇ ਹੈਸ਼ਟੈਗ ‘ਮਾਈਪਾਰਲੀਮੈਂਟਮਾਈਪ੍ਰਾਈਡ’ (ਮੇਰੀ ਸੰਸਦ ਮੇਰਾ ਮਾਣ) ਨਾਲ ਸਾਂਝਾ ਕਰਨ। ਉਨ੍ਹਾਂ ਅਪੀਲ ਕੀਤੀ ਕਿ ਲੋਕ ਇਸ ਵੀਡੀਓ ਬਾਰੇ ਆਪਣੇ ਵਿਚਾਰ ਰੱਖਣ, ਜਿਸ ਨੂੰ ਉਹ ਅੱਗੇ ਮੁੜ ਟਵੀਟ ਕਰਨਗੇ। ਪ੍ਰਧਾਨ ਮੰਤਰੀ ਵੱਲੋਂ ਸਾਂਝੀ ਕੀਤੀ ਵੀਡੀਓ ਲੋਕ ਸਭਾ ਤੇ ਰਾਜ ਸਭਾ ਸਣੇ ਨਵੀਂ ਸੰਸਦੀ ਇਮਾਰਤ ਦਾ ਵਰਚੁਅਲ ਟੂਰ ਲੁਆਉਂਦੀ ਹੈ। ਅਧਿਕਾਰੀਆਂ ਨੇ ਕਿਹਾ ਕਿ 28 ਮਈ ਨੂੰ ਸਵੇਰੇ 7 ਵਜੇ ਨਵੀਂ ਸੰਸਦੀ ਇਮਾਰਤ ਦੇ ਬਾਹਰ ਹਵਨ ਹੋਵੇਗਾ ਤੇ ਸ਼ੈਵ ਮੰਦਰ ਦੇ ਸਿਖਰਲੇ ਪੁਜਾਰੀਆਂ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਰਸਮੀ ਰਾਜਦੰਡ ਸੇਂਗੋਲ ਸੌਂਪਿਆ ਜਾਵੇਗਾ। ਸੇਂਗੋਲ ਮਗਰੋਂ ਨਵੀਂ ਸੰਸਦੀ ਇਮਾਰਤ ਵਿੱਚ ਸਪੀਕਰ ਦੇ ਆਸਣ ਨੇੜੇ ਸਥਾਪਿਤ ਕੀਤਾ ਜਾਵੇਗਾ। ਤਿਕੋਣੇ ਆਕਾਰ ਵਾਲੀ ਚਾਰ ਮੰਜ਼ਿਲਾ ਸੰਸਦੀ ਇਮਾਰਤ 64,500 ਘਣ ਮੀਟਰ ਦੇ ਖੇਤਰ ਵਿਚ ਉਸਾਰੀ ਗਈ ਹੈ। ਇਸ ਇਮਾਰਤ ਵਿੱਚ ਤਿੰਨ ਮੁੱਖ ਦੁਆਰ- ਗਿਆਨ ਦੁਆਰ, ਸ਼ਕਤੀ ਦੁਆਰ ਤੇ ਕਰਮਾ ਦੁਆਰ ਹਨ। -ਪੀਟੀਆਈ

ਨਵੇਂ ਸੰਸਦ ਭਵਨ ਦੇ ਉਦਘਾਟਨੀ ਸਮਾਗਮ ਦੌਰਾਨ ਪੂਜਾ ਕਰਨ ਵਾਲੇ ਤਾਮਿਲ ਨਾਡੂ ਦੇ ਸਾਧੂ-ਸੰਤਾਂ ਦਾ ਦਿੱਲੀ ਪੁੱਜਣ ’ਤੇ ਆਰ ਕੇ ਪੁਰਮ ਸਥਿਤ ਮਲਾਈ ਮੰਦਰ ’ਚ ਸਵਾਗਤ ਕਰਦੇ ਹੋਏ ਪੁਜਾਰੀ। -ਫੋਟੋ: ਪੀਟੀਆਈ

ਸੇਂਗੋਲ ਬਾਰੇ ਦਾਅਵੇ ਦਾ ਕੋਈ ਵੀ ਦਸਤਾਵੇਜ਼ੀ ਸਬੂਤ ਨਹੀਂ: ਕਾਂਗਰਸ

ਨਵੀਂ ਦਿੱਲੀ: ਕਾਂਗਰਸ ਆਗੂ ਜੈਰਾਮ ਰਮੇਸ਼ ਨੇ ਅੱਜ ਦਾਅਵਾ ਕੀਤਾ ਕਿ ਇਸ ਗੱਲ ਦਾ ਕੋਈ ਦਸਤਾਵੇਜ਼ੀ ਸਬੂਤ ਨਹੀਂ ਹੈ ਕਿ ਲਾਰਡ ਮਾਊਂਟਬੈਟਨ, ਸੀ. ਰਾਜਾਗੋਪਾਲਾਚਾਰੀ ਤੇ ਜਵਾਹਰਲਾਲ ਨਹਿਰੂ ਨੇ ਸੇਂਗੋਲ ਨੂੰ ਬਰਤਾਨਵੀ ਸ਼ਾਸਕਾਂ ਤੋਂ ਭਾਰਤ ਨੂੰ ਹੋਈ ਸੱਤਾ ਤਬਦੀਲੀ ਦਾ ਪ੍ਰਤੀਕ ਕਰਾਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਨ੍ਹਾਂ ਦੀਆਂ ਸਿਫ਼ਤਾਂ ਦੇ ਪੁਲ ਬੰਨ੍ਹਣ ਵਾਲੇ ਇਸ ਰਸਮੀ ਰਾਜਦੰਡ ਨੂੰ ਤਾਮਿਲ ਨਾਡੂ ਵਿਚਲੇ ਆਪਣੇ ਸਿਆਸੀ ਮੁਫ਼ਾਦਾਂ ਲਈ ਵਰਤ ਰਹੇ ਹਨ। ਰਮੇਸ਼ ਨੇ ਟਵੀਟ ਕੀਤਾ, ‘‘ਪ੍ਰਧਾਨ ਮੰਤਰੀ ਤੇ ਉਨ੍ਹਾਂ ਦੇ ਸੋਹਲੇ ਗਾਉਣ ਵਾਲਿਆਂ ਵੱਲੋਂ ਰਾਜਦੰਡ ਨੂੰ ਤਾਮਿਲ ਨਾਡੂ ਵਿਚਲੇ ਆਪਣੇ ਸਿਆਸੀ ਮੁਫਾਦਾਂ ਲਈ ਵਰਤਿਆ ਜਾ ਰਿਹਾ ਹੈ। ਉਂਜ ਇਸ ਬ੍ਰਿਗੇਡ ਲਈ ਤੱਥਾਂ ਨੂੰ ਤੋੜ ਮਰੋੜ ਕੇ ਪੇਸ਼ ਕਰਨਾ ਕੋਈ ਨਵੀਂ ਗੱਲ ਨਹੀਂ ਕਿਉਂਕਿ ਆਪਣੇ ਟੇਢੇ-ਮੇਢੇ ਮੰਤਵਾਂ ਨੂੰ ਪੂਰਾ ਕਰਨ ਲਈ ਉਹ ਪਹਿਲਾਂ ਵੀ ਇਹੀ ਕੁਝ ਕਰਦੇ ਹਨ। ਅਸਲ ਸਵਾਲ ਇਹ ਹੈ ਕਿ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਨਵੇਂ ਸੰਸਦ ਭਵਨ ਦਾ ਉਦਘਾਟਨ ਕਿਉਂ ਨਹੀਂ ਕਰਨ ਦਿੱਤਾ ਜਾ ਰਿਹੈ।’’ ਉਨ੍ਹਾਂ ਦਾਅਵਾ ਕੀਤਾ ਕਿ ਮਦਰਾਸ ਪ੍ਰਾਂਤ ਵਿੱਚ ਇੱਕ ਧਾਰਮਿਕ ਸੰਸਥਾ ਵੱਲੋਂ ਕਲਪਨਾ ਕੀਤਾ ਗਿਆ ਅਤੇ ਮਦਰਾਸ ਸ਼ਹਿਰ (ਹੁਣ ਚੇਨੱਈ) ਵਿੱਚ ਤਿਆਰ ਕੀਤਾ ਗਿਆ ਇੱਕ ਸ਼ਾਨਦਾਰ ਰਾਜਦੰਡ ਅਸਲ ਵਿੱਚ ਅਗਸਤ 1947 ਵਿੱਚ ਨਹਿਰੂ ਨੂੰ ਭੇਟ ਕੀਤਾ ਗਿਆ ਸੀ। ਉਨ੍ਹਾਂ ਕਿਹਾ, ‘‘ਮਾਊਂਟਬੈਟਨ, ਰਾਜਾਜੀ ਤੇ ਨਹਿਰੂ ਵੱਲੋਂ ਇਸ ਰਾਜਦੰਡ ਨੂੰ ਬਰਤਾਨਵੀ ਸ਼ਾਸਕਾਂ ਤੋਂ ਭਾਰਤ ਨੂੰ ਹੋਈ ਸੱਤਾ ਤਬਦੀਲੀ ਦਾ ਪ੍ਰਤੀਕ ਦੱਸਣ ਬਾਰੇ ਕੋਈ ਦਸਤਾਵੇਜ਼ੀ ਸਬੂਤ ਨਹੀਂ ਹੈ। ਇਸ ਬਾਰੇ ਸਾਰੇ ਦਾਅਵੇ ਬੋਗਸ ਹਨ।’’ ਰਮੇਸ਼ ਨੇ ਟਵੀਟ ਕੀਤਾ, ‘‘ਕੀ ਇਹ ਕੋਈ ਹੈਰਾਨੀ ਵਾਲੀ ਗੱਲ ਹੈ ਕਿ ਨਵੀਂ ਸੰਸਦ ਨੂੰ ਵੱਟਸਐਪ ਯੂਨੀਵਰਸਿਟੀ ਤੋਂ ਆਮ ਤੌਰ ’ਤੇ ਝੂਠੇ ਬਿਰਤਾਂਤਾਂ ਨਾਲ ਪਵਿੱਤਰ ਕੀਤਾ ਜਾ ਰਿਹਾ ਹੈ? ਵੱਧ ਤੋਂ ਵੱਧ ਦਾਅਵਿਆਂ, ਘੱਟੋ-ਘੱਟ ਸਬੂਤਾਂ ਨਾਲ ਭਾਜਪਾ-ਆਰ.ਐੱਸ.ਐੱਸ. ਦੇ ਡਿਸਟੋਰੀਅਨ (ਇਤਿਹਾਸ ਨੂੰ ਤੋੜ ਮਰੋੜ ਦੇ ਪੇਸ਼ ਕਰਨ ਵਾਲੇ) ਬੇਨਕਾਬ ਹੋ ਗਏ ਹਨ।’’ ਉਨ੍ਹਾਂ ਕਿਹਾ ਕਿ ਨਹਿਰੂ ਨੂੰ ਦਿੱਤਾ ਗਿਆ ਰਾਜਦੰਡ, ਮਗਰੋਂ ਅਲਾਹਾਬਾਦ ਦੇ ਮਿਊਜ਼ੀਅਮ ’ਚ ਰੱਖਿਆ ਗਿਆ ਸੀ। ਨਹਿਰੂ ਨੇ 14 ਦਸੰਬਰ 1947 ਨੂੰ ਜੋ ਕੁਝ ਕਿਹਾ ਉਹ ਸਰਕਾਰੀ ਰਿਕਾਰਡ ਵਿਚ ਦਰਜ ਹੈ। ਇਸ ਦੌਰਾਨ ਊਧਵ ਠਾਕਰੇ ਦੀ ਅਗਵਾਈ ਵਾਲੇ ਸ਼ਿਵ ਸੈਨਾ ਨੇ ‘ਉਦਘਾਟਨੀ ਸਮਾਗਮ’ ਦੇ ਮੁੱਦੇ ’ਤੇ ਕੇੇਂਦਰ ਦੀ ਭਾਜਪਾ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੇਂ ਸੰਸਦ ਭਵਨ ਨੂੰ ਆਪਣੀ ‘ਜਾਗੀਰ’ ਸਮਝਦੇ ਹਨ ਕਿਉਂਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਨਵੀਂ ਇਮਾਰਤ ਦੀ ਸਿਰਜਣਾ ਉਨ੍ਹਾਂ ਕੀਤੀ ਹੈ। ਸ਼ਿਵ ਸੈਨਾ (ਯੂਬੀਟੀ) ਨੇ ਆਪਣੇ ਪਰਚੇ ‘ਸਾਮਨਾ’ ਦੀ ਸੰਪਾਦਕੀ ਵਿੱਚ ਭਾਜਪਾ ’ਤੇ ਤਨਜ਼ ਕਸਦਿਆਂ ਸਵਾਲ ਕੀਤਾ ਕਿ ਕੀ ਭਾਜਪਾ ਦੇ ਬਜ਼ੁਰਗ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ 28 ਮਈ ਦੇ ਸਮਾਗਮ ਲਈ ਸੱਦਾ ਭੇਜਿਆ ਵੀ ਹੈ ਜਾਂ ਨਹੀਂ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਧਿਆਤਮਕ ਸਨਅਤ ਦੀ ਸੁਪਰ ਮਾਰਕਿਟ

ਅਧਿਆਤਮਕ ਸਨਅਤ ਦੀ ਸੁਪਰ ਮਾਰਕਿਟ

ਜਿੱਥੇ ਗਿਆਨ ਆਜ਼ਾਦ ਹੈ...

ਜਿੱਥੇ ਗਿਆਨ ਆਜ਼ਾਦ ਹੈ...

ਖੁਰਾਕੀ ਕੀਮਤਾਂ ਅਤੇ ਕਿਸਾਨਾਂ ਦਾ ਸੰਕਟ

ਖੁਰਾਕੀ ਕੀਮਤਾਂ ਅਤੇ ਕਿਸਾਨਾਂ ਦਾ ਸੰਕਟ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਮੁੱਖ ਖ਼ਬਰਾਂ

ਗੂਗਲ ਤੇ ਫੇਸਬੁੱਕ ਨੂੰ ਖ਼ਬਰਾਂ ਚਲਾਉਣ ਲਈ ਪਬਲਿਸ਼ਰਾਂ ਨੂੰ ਕਰਨੀ ਹੋਵੇਗੀ ਅਦਾਇਗੀ!

ਗੂਗਲ ਤੇ ਫੇਸਬੁੱਕ ਨੂੰ ਖ਼ਬਰਾਂ ਚਲਾਉਣ ਲਈ ਪਬਲਿਸ਼ਰਾਂ ਨੂੰ ਕਰਨੀ ਹੋਵੇਗੀ ਅਦਾਇਗੀ!

ਕੇਂਦਰ ਸਰਕਾਰ ਵੱਲੋਂ ਡਿਜੀਟਲ ਇੰਡੀਆ ਬਿੱਲ ਦਾ ਖਰੜਾ ਤਿਆਰ

ਲੁਧਿਆਣਾ ਨੇੜੇ ਬਣੇਗੀ ਡਿਜੀਟਲ ਜੇਲ੍ਹ: ਭਗਵੰਤ ਮਾਨ

ਲੁਧਿਆਣਾ ਨੇੜੇ ਬਣੇਗੀ ਡਿਜੀਟਲ ਜੇਲ੍ਹ: ਭਗਵੰਤ ਮਾਨ

ਜੇਲ੍ਹ ਵਿਭਾਗ ’ਚ ਨਵੇਂ ਭਰਤੀ ਵਾਰਡਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮਹਿਲਾ ਪਹਿਲਵਾਨ ਨੂੰ ਬ੍ਰਿਜ ਭੂਸ਼ਨ ਦੇ ਦਫ਼ਤਰ ਲੈ ਕੇ ਗਈ ਪੁਲੀਸ

ਮਹਿਲਾ ਪਹਿਲਵਾਨ ਨੂੰ ਬ੍ਰਿਜ ਭੂਸ਼ਨ ਦੇ ਦਫ਼ਤਰ ਲੈ ਕੇ ਗਈ ਪੁਲੀਸ

ਛੇੜਛਾੜ ਦੀ ਘਟਨਾ ਦੇ ਦ੍ਰਿਸ਼ ਮੁੜ ਰਚੇ; ਵਿਨੇਸ਼ ਫੋਗਾਟ ਵੱਲੋਂ ਮੀਡੀਆ ਰਿਪ...

ਐੱਨਸੀਪੀ ਆਗੂ ਸ਼ਰਦ ਪਵਾਰ ਨੂੰ ‘ਜਾਨੋਂ ਮਾਰਨ’ ਦੀ ਧਮਕੀ

ਐੱਨਸੀਪੀ ਆਗੂ ਸ਼ਰਦ ਪਵਾਰ ਨੂੰ ‘ਜਾਨੋਂ ਮਾਰਨ’ ਦੀ ਧਮਕੀ

ਸ਼ਿਵ ਸੈਨਾ ਆਗੂ ਸੰਜੈ ਰਾਊਤ ਨੇ ਵੀ ਧਮਕੀ ਮਿਲਣ ਦਾ ਕੀਤਾ ਦਾਅਵਾ; ਸੁਪ੍ਰਿ...

ਖੁਫ਼ੀਆ ਦਸਤਾਵੇਜ਼ਾਂ ਦੇ ਮਾਮਲੇ ਵਿੱਚ ਟਰੰਪ ’ਤੇ ਦੋਸ਼ ਲੱਗੇ

ਖੁਫ਼ੀਆ ਦਸਤਾਵੇਜ਼ਾਂ ਦੇ ਮਾਮਲੇ ਵਿੱਚ ਟਰੰਪ ’ਤੇ ਦੋਸ਼ ਲੱਗੇ

ਅਪਰਾਧਿਕ ਦੋਸ਼ਾਂ ’ਚ ਘਿਰਨ ਵਾਲੇ ਪਹਿਲੇ ਸਾਬਕਾ ਰਾਸ਼ਟਰਪਤੀ

ਸ਼ਹਿਰ

View All