ਨਵੀਂ ਦਿੱਲੀ, 26 ਅਗਸਤ
ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ‘ਤੇ ਕਥਿਤ ਤੌਰ ‘ਤੇ ਨਫ਼ਰਤ ਭਰੇ ਭਾਸ਼ਨ ਦੇਣ ਦੇ ਮਾਮਲੇ ‘ਚ ਅਲਾਹਾਬਾਦ ਹਾਈ ਕੋਰਟ ਦੇ 2007 ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ। ਚੀਫ਼ ਜਸਟਿਸ ਐੱਨਵੀ ਰਾਮੰਨਾ, ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਸੀਟੀ ਰਵੀਕੁਮਾਰ ਦੇ ਬੈਂਚ ਨੇ ਕਿਹਾ ਕਿ ਇਸ ਮਾਮਲੇ ਵਿੱਚ ਚਰਚਾ ਕਰਨ ਦੀ ਕੋਈ ਲੋੜ ਨਹੀਂ ਹੈ।