ਸੁਪਰੀਮ ਕੋਰਟ ਦਾ ਕਿਸਾਨ ਪ੍ਰਦਰਸ਼ਨ ਦੌਰਾਨ ਸ਼ੁਭਕਰਨ ਦੀ ਮੌਤ ਮਾਮਲੇ ’ਚ ਜੁਡੀਸ਼ਲ ਜਾਂਚ ’ਤੇ ਰੋਕ ਤੋਂ ਇਨਕਾਰ
ਨਵੀਂ ਦਿੱਲੀ, 1 ਅਪਰੈਲ ਸੁਪਰੀਮ ਕੋਰਟ ਨੇ ਫਰਵਰੀ ਵਿਚ ਪ੍ਰਦਰਸ਼ਨਕਾਰੀ ਕਿਸਾਨਾਂ ਅਤੇ ਹਰਿਆਣਾ ਦੇ ਸੁਰੱਖਿਆ ਕਰਮੀਆਂ ਵਿਚਕਾਰ ਹੋਈ ਝੜਪ ਦੌਰਾਨ ਸ਼ੁਭਕਰਨ ਸਿੰਘ ਦੀ ਮੌਤ ਦੀ ਜਾਂਚ ਲਈ ਕਮੇਟੀ ਕਾਇਮ ਕਰਨ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ 'ਤੇ ਰੋਕ...
Advertisement
ਨਵੀਂ ਦਿੱਲੀ, 1 ਅਪਰੈਲ
ਸੁਪਰੀਮ ਕੋਰਟ ਨੇ ਫਰਵਰੀ ਵਿਚ ਪ੍ਰਦਰਸ਼ਨਕਾਰੀ ਕਿਸਾਨਾਂ ਅਤੇ ਹਰਿਆਣਾ ਦੇ ਸੁਰੱਖਿਆ ਕਰਮੀਆਂ ਵਿਚਕਾਰ ਹੋਈ ਝੜਪ ਦੌਰਾਨ ਸ਼ੁਭਕਰਨ ਸਿੰਘ ਦੀ ਮੌਤ ਦੀ ਜਾਂਚ ਲਈ ਕਮੇਟੀ ਕਾਇਮ ਕਰਨ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ। ਸਿਖਰਲੀ ਅਦਾਲਤ ਨੇ ਕਿਹਾ ਕਿ ਸੇਵਾਮੁਕਤ ਜੱਜ ਦੀ ਅਗਵਾਈ ਵਾਲੀ ਕਮੇਟੀ ਵੱਲੋਂ ਨਿਗਰਾਨੀ ਨਿਰਪੱਖਤਾ ਅਤੇ ਪਾਰਦਰਸ਼ਤਾ ਲਿਆਏਗੀ।
Advertisement
Advertisement
×