ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਲੋਕ ਨੁਮਾਇੰਦਾ ਐਕਟ ਦੀ ਉਸ ਮਦ ਦੀ ਸੰਵਿਧਾਨਕ ਪ੍ਰਮਾਣਕਤਾ ਨੂੰ ਚੁਣੌਤੀ ਦੇਣ ਵਾਲੀ ਅਪੀਲ ਅੱਜ ਖਾਰਜ ਕਰ ਦਿੱਤੀ ਜਿਸ ਤਹਿਤ ਦੇਸ਼ ’ਚ ਵੋਟਿੰਗ ਲਈ ਵੋਟ ਪਰਚੀ ਦੀ ਥਾਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐੱਮ) ਦੀ ਵਰਤੋਂ ਸ਼ੁਰੂ ਹੋਈ ਸੀ। ਜਸਟਿਸ ਐੱਸਕੇ ਕੌਲ ਅਤੇ ਜਸਟਿਸ ਐੱਮਐੱਮ ਸੁੰਦਰੇਸ਼ ਦੇ ਬੈਂਚ ਨੇ ਲੋਕ ਨੁਮਾਇੰਦਾ ਐਕਟ 1951 ਦੀ ਧਾਰਾ 61ਏ ਨੂੰ ਚੁਣੌਤੀ ਦੇਣ ਵਾਲੀ ਅਪੀਲ ’ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਜੋ ਚੋਣਾਂ ’ਚ ਈਵੀਐੱਮ ਦੀ ਵਰਤੋਂ ਨਾਲ ਸਬੰਧਤ ਹੈ। -ਪੀਟੀਆਈ