ਨਵੀਂ ਦਿੱਲੀ, 26 ਅਕਤੂਬਰ
ਸੁਪਰੀਮ ਕੋਰਟ ਨੇ ਸਰਕਾਰੀ ਨੌਕਰੀਆਂ ਵਿੱਚ ਅਨੁਸੂਚਿਤ ਜਾਤੀਆਂ (ਐੱਸਸੀ) ਅਤੇ ਅਨੁਸੂਚਿਤ ਕਬੀਲਿਆਂ (ਐੱਸਟੀ) ਲਈ ਤਰੱਕੀਆਂ ਵਿੱਚ ਰਾਖਵੇਂਕਰਨ ਦੇ ਮੁੱਦੇ ’ਤੇ ਮੰਗਲਵਾਰ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਜਸਟਿਸ ਐੱਲ. ਨਾਗੇਸ਼ਵਰ ਰਾਓ, ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਬੀਆਰ ਗਵਈ ਦੇ ਤਿੰਨ ਮੈਂਬਰੀ ਬੈਂਚ ਨੇ ਵੱਖ-ਵੱਖ ਰਾਜਾਂ ਵੱਲੋਂ ਪੇਸ਼ ਹੋਏ ਅਟਾਰਨੀ ਜਨਰਲ ਕੇਕੇ ਵੇਣੂਗੋਪਾਲ, ਵਧੀਕ ਸਾਲਿਸਟਰ ਜਨਰਲ ਬਲਬੀਰ ਸਿੰਘ ਅਤੇ ਹੋਰ ਸੀਨੀਅਰ ਵਕੀਲਾਂ ਸਮੇਤ ਸਬੰਧਤ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕਿਹਾ ਕਿ ਇਸ ਬਾਰੇ ਫੈਸਲਾ ਬਾਅਦ ਵਿੱਚ ਦਿੱਤਾ ਜਾਵੇਗਾ।