ਨਵੀਂ ਦਿੱਲੀ, 15 ਮਈ
ਸੁਪਰੀਮ ਕੋਰਟ ਨੇ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂਏਪੀਏ) ਤਹਿਤ ਮਾਮਲੇ ਵਿਚ ਨਿਊਜ਼ਕਲਿੱਕ ਦੇ ਸੰਸਥਾਪਕ ਪ੍ਰਬੀਰ ਪੁਰਕਾਯਸਥ ਦੀ ਗ੍ਰਿਫਤਾਰੀ ਨੂੰ ‘ਗੈਰ-ਕਾਨੂੰਨੀ’ ਕਰਾਰ ਦਿੱਤਾ ਅਤੇ ਉਸ ਦੀ ਰਿਹਾਈ ਦਾ ਹੁਕਮ ਦਿੱਤਾ। ਇਨ੍ਹਾਂ ਹੁਕਮਾਂ ਮਗਰੋਂ ਉਨ੍ਹਾਂ ਨੂੰ ਤਿਹਾੜ ਜੇਲ੍ਹ ’ਚੋਂ ਰਿਹਾਅ ਕਰ ਦਿੱਤਾ ਗਿਆ ਹੈ। ਜਸਟਿਸ ਬੀ. ਆਰ. ਗਵਈ ਅਤੇ ਜਸਟਿਸ ਸੰਦੀਪ ਮਹਿਤਾ ਦੇ ਬੈਂਚ ਨੇ ਉਨ੍ਹਾਂ ਦੀ ਰਿਹਾਈ ਦਾ ਹੁਕਮ ਦਿੱਤਾ ਸੀ। ਨਿਊਜ਼ ਪੋਰਟਲ ਦੇ ਖਿਲਾਫ ਦਰਜ ਐਫਆਈਆਰ ਦੇ ਅਨੁਸਾਰ, ‘ਨਿਊਜ਼ ਕਲਿਕ’ ਨੂੰ ਕਥਿਤ ਤੌਰ ‘ਤੇ ‘ਭਾਰਤ ਦੀ ਪ੍ਰਭੂਸੱਤਾ ਨੂੰ ਭੰਗ ਕਰਨ’ ਅਤੇ ਦੇਸ਼ ਦੇ ਖਿਲਾਫ ਅਸੰਤੁਸ਼ਟਤਾ ਪੈਦਾ ਕਰਨ ਲਈ ਚੀਨ ਤੋਂ ਫੰਡ ਪ੍ਰਾਪਤ ਕੀਤਾ ਗਿਆ ਸੀ।