ਨਵੀਂ ਦਿੱਲੀ: ਕੋਵਿਡ-19 ਮਹਾਮਾਰੀ ਕਾਰਨ ਸਕੂਲ ਜਾਣ ਵਾਲੇ ਬੱਚਿਆਂ ’ਚ ਡਿਜੀਟਲ ਸਿੱਖਿਆ ਨੂੰ ਲੈ ਕੇ ਭੇਦਭਾਵ ਤੋਂ ਬਚਣ ਲਈ ਦੇਸ਼ ’ਚ ਇੱਕੋ ਜਿਹੀ ਸਿੱਖਿਆ ਪ੍ਰਣਾਲੀ ਲਈ ਦਾਇਰ ਅਪੀਲ ’ਤੇ ਅੱਜ ਸੁਪਰੀਮ ਕੋਰਟ ਨੇ ਕੇਂਦਰ ਤੇ ਹੋਰਨਾਂ ਨੂੰ ਨੋਟਿਸ ਜਾਰੀ ਕੀਤੇ। ਚੀਫ ਜਸਟਿਸ ਐੱਸਏ ਬੋਬੜੇ ਦੀ ਅਗਵਾਈ ਹੇਠਲੇ ਬੈਂਚ ਨੇ ਐੱਨਜੀਓ ‘ਗੁੱਡ ਗਵਰਨੈਂਸ ਚੈਂਬਰਜ਼’ ਦੀ ਲੋਕਹਿੱਤ ਪਟੀਸ਼ਨ ’ਤੇ ਕੇਂਦਰ ਤੇ ਸੂਬਿਆਂ ਨੂੰ ਨੋਟਿਸ ਜਾਰੀ ਕੀਤੇ। ਐੱਨਜੀਓ ਨੇ ਆਪਣੀ ਅਪੀਲ ’ਚ ਛੇ ਤੋਂ 14 ਸਾਲ ਉਮਰ ਵਰਗ ਦੇ ਬੱਚਿਆਂ ਦੀ ਮੁੱਢਲੀ ਸਿੱਖਿਆ ਨਾਲ ਜੁੜੇ ਮੁੱਦਿਆਂ ਨੂੰ ਪ੍ਰਭਾਵੀ ਢੰਗ ਨਾਲ ਵਿਚਾਰਨ ਦੇ ਨਿਰਦੇਸ਼ ਦੇਣ ਦੀ ਅਪੀਲ ਕੀਤੀ ਹੈ। -ਪੀਟੀਆਈ