ਨਵੀਂ ਦਿੱਲੀ, 18 ਮਾਰਚ
ਸੁਪਰੀਮ ਕੋਰਟ ਨੇ ਕਾਂਗਰਸ ਦੇ ਛੇ ਬਾਗੀ ਵਿਧਾਇਕਾਂ ਦੀ ਅਯੋਗਤਾ ਵਿਰੁੱਧ ਦਾਇਰ ਪਟੀਸ਼ਨ ‘ਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਸਪੀਕਰ ਦੇ ਦਫ਼ਤਰ ਤੋਂ ਜਵਾਬ ਮੰਗਿਆ ਹੈ। ਅਦਾਲਤ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਬਾਗੀ ਕਾਂਗਰਸੀ ਵਿਧਾਇਕਾਂ ਦੀ ਪਟੀਸ਼ਨ ‘ਤੇ ਫੈਸਲਾ ਹੋਣ ਤੱਕ ਉਨ੍ਹਾਂ ਨੂੰ ਵਿਧਾਨ ਸਭਾ ‘ਚ ਵੋਟਿੰਗ ਜਾਂ ਸਦਨ ਦੀ ਕਾਰਵਾਈ ‘ਚ ਹਿੱਸਾ ਲੈਣ ਦੀ ਇਜਾਜ਼ਤ ਨਹੀਂ ਹੋਵੇਗੀ।