ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬੀ.ਐੱਸ. ਯੇਦੀਯੁਰੱਪਾ ਖ਼ਿਲਾਫ਼ ਨਿਆਂਇਕ ਕਾਰਵਾਈ ’ਤੇ ਅੱਜ ਰੋਕ ਲਗਾ ਦਿੱਤੀ। ਜਸਟਿਸ ਡੀ.ਵਾਈ. ਚੰਦਰਚੂੜ ਅਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ਇਕ ਨਿੱਜੀ ਸ਼ਿਕਾਇਤਕਰਤਾ ਨੂੰ ਉਸ ਪਟੀਸ਼ਨ ’ਤੇ ਨੋਟਿਸ ਜਾਰੀ ਕੀਤਾ ਜਿਸ ਵਿੱਚ ਯੇਦੀਯੁਰੱਪਾ ਤੇ ਹੋਰਾਂ ਖ਼ਿਲਾਫ਼ ਸ਼ਿਕਾਇਤ ਬਹਾਲੀ ਦੇ ਕਰਨਾਟਕ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ। ਬੈਂਚ ਨੇ ਕਿਹਾ, ‘‘ਜਿੱਥੋਂ ਤੱਕ ਪਟੀਸ਼ਨਰ ਦੀ ਗੱਲ ਹੈ ਤਾਂ ਕਾਰਵਾਈ ’ਤੇ ਰੋਕ ਲਗਾਈ ਜਾਣੀ ਚਾਹੀਦੀ ਹੈ।’’ -ਪੀਟੀਆਈ