ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਗੁਜਰਾਤ ’ਚ ਇਸ਼ਰਤ ਜਹਾਂ ਫਰਜ਼ੀ ਮੁਕਾਬਲਾ ਕੇਸ ਦੀ ਜਾਂਚ ’ਚ ਸੀਬੀਆਈ ਦੀ ਮਦਦ ਕਰਨ ਵਾਲੇ ਗੁਜਰਾਤ ਕਾਡਰ ਦੇ ਸੀਨੀਅਰ ਆਈਪੀਐੱਸ ਅਫਸਰ ਸਤੀਸ਼ ਚੰਦਰ ਵਰਮਾ ਨੂੰ ਬਰਖਾਸਤ ਕਰਨ ਸਬੰਧੀ ਕੇਂਦਰ ਸਰਕਾਰ ਦੇ ਫ਼ੈਸਲੇ ’ਤੇ ਇੱਕ ਹਫ਼ਤੇ ਲਈ ਰੋਕ ਲਗਾ ਦਿੱਤੀ ਹੈ। ਵਰਮਾ ਦੇ 30 ਸਤੰਬਰ ਨੂੰ ਸੇਵਾਮੁਕਤ ਹੋਣ ਤੋਂ ਇੱਕ ਮਹੀਨਾ ਪਹਿਲਾਂ ਉਨ੍ਹਾਂ ਨੂੰ 30 ਅਗਸਤ ਨੂੰ ਸੇਵਾ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਜਸਟਿਸ ਕੇਐੱਮ ਜੌਸਫ ਤੇ ਜਸਟਿਸ ਰਿਸ਼ੀਕੇਸ਼ ਰੌਇ ਦੇ ਬੈਂਚ ਨੇ ਵਰਮਾ ਨੂੰ ਆਪਣੀ ਬਰਖਾਸਤਗੀ ਨੂੰ ਚੁਣੌਤੀ ਦੇਣ ਲਈ ਦਿੱਲੀ ਹਾਈ ਕੋਰਟ ਜਾਣ ਦੀ ਇਜਾਜ਼ਤ ਦਿੱਤੀ ਹੈ। -ਪੀਟੀਆਈ