ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸੋਨਾਲੀ ਚੱਕਰਵਰਤੀ ਬੈਨਰਜੀ ਨੂੰ ਕਲਕੱਤਾ ਯੂਨੀਵਰਸਿਟੀ ਦਾ ਮੁੜ ਉਪ ਕੁਲਪਤੀ ਲਾਉਣ ਦੇ ਫੈਸਲੇ ਨੂੰ ਰੱਦ ਕਰਨ ਦੇ ਕਲਕੱਤਾ ਹਾਈ ਕੋਰਟ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। ਜਸਟਿਸ ਡੀ.ਵਾਈ.ਚੰਦਰਚੂੜ ਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ਕਿਹਾ ਕਿ ਹਾਈ ਕੋਰਟ ਦਾ ਫੈਸਲਾ ਕਾਨੂੰਨ ਤੇ ਤੱਥਾਂ ਮੁਤਾਬਕ ਸਹੀ ਹੈ ਅਤੇ ਇਸ ਵਿੱਚ ਦਖ਼ਲ ਦੇਣ ਦੀ ਕੋਈ ਲੋੜ ਨਹੀਂ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਸੂਬਾ ਸਰਕਾਰ ਪੱਛਮੀ ਬੰਗਾਲ ਦੇ ਰਾਜਪਾਲ, ਜੋ ਯੂਨੀਵਰਸਿਟੀ ਦਾ ਕੁਲਪਤੀ ਵੀ ਹੈ, ਦੀ ਪ੍ਰਵਾਨਗੀ ਦੀ ਲੋੜ ਸਬੰਧੀ ਕਲਾਜ਼ ਨੂੰ ਨਜ਼ਰਅੰਦਾਜ਼ ਨਹੀਂ ਕਰ ਸਕਦੀ। ਕਲਕੱਤਾ ਹਾਈ ਕੋਰਟ ਨੇ 13 ਸਤੰਬਰ ਨੂੰ, ਬੈਨਰਜੀ ਨੂੰ ਕਲਕੱਤਾ ਯੂਨੀਵਰਸਿਟੀ ਦੀ ਉਪ ਕੁਲਪਤੀ ਮੁੜ ਨਿਯੁਕਤ ਕੀਤੇ ਜਾਣ ਦੇ ਫੈਸਲੇ ਨੂੰ ਇਹ ਕਹਿੰਦਿਆਂ ਖਾਰਜ ਕਰ ਦਿੱਤਾ ਸੀ ਕਿ ’ਵਰਸਿਟੀ ਐਕਟ ਦੀਆਂ ਵਿਵਸਥਾਵਾਂ ਮੁਤਾਬਕ ਪੱਛਮੀ ਬੰਗਾਲ ਸਰਕਾਰ ਕੋਲ ਅਜਿਹੀ ਕੋਈ ਅਥਾਰਿਟੀ ਨਹੀਂ ਹੈ। -ਪੀਟੀਆਈ