ਨਵੀਂ ਦਿੱਲੀ, 28 ਅਗਸਤ
ਸੁਪਰੀਮ ਕੋਰਟ ਸੋਮਵਾਰ ਨੂੰ ਕਰਨਾਟਕ ਹਾਈ ਕੋਰਟ ਦੇ ਉਸ ਆਦੇਸ਼ ਨੂੰ ਚੁਣੌਤੀ ਦੇਣ ਵਾਲੀਆਂ ਅਪੀਲਾਂ ਦੀ ਸੁਣਵਾਈ ਕਰੇਗੀ, ਜਿਸ ’ਚ ਸਕੂਲ ਅਤੇ ਕਾਲਜ ਦੀਆਂ ਜਮਾਤਾਂ ਵਿੱਚ ਹਿਜਾਬ ‘ਤੇ ਪਾਬੰਦੀ ਲਗਾਉਣ ਦੇ ਰਾਜ ਸਰਕਾਰ ਦੇ ਆਦੇਸ਼ ਨੂੰ ਬਰਕਰਾਰ ਰੱਖਿਆ ਗਿਆ ਸੀ। ਜਸਟਿਸ ਹੇਮੰਤ ਗੁਪਤਾ ਅਤੇ ਸੁਧਾਂਸ਼ੂ ਧੂਲੀਆ ਦਾ ਬੈਂਚ ਭਾਰਤ ਦੇ ਨਵੇਂ ਚੀਫ਼ ਜਸਟਿਸ ਯੂਯੂ ਲਲਿਤ ਦੇ ਪਹਿਲੇ ਕੰਮਕਾਜੀ ਦਿਨ ਭਲਕੇ ਪਟੀਸ਼ਨਾਂ ‘ਤੇ ਸੁਣਵਾਈ ਕਰੇਗਾ ਇਸ ਤੋਂ ਪਹਿਲਾਂ ਕਈ ਮੌਕਿਆਂ ‘ਤੇ ਤੁਰੰਤ ਸੁਣਵਾਈ ਲਈ ਤੱਤਕਾਲੀ ਚੀਫ ਜਸਟਿਸ ਐੱਨਵੀ ਰਾਮੰਨਾ ਦੀ ਅਗਵਾਈ ਵਾਲੇ ਬੈਂਚ ਦੇ ਸਾਹਮਣੇ ਪਟੀਸ਼ਨਾਂ ਦਾ ਜ਼ਿਕਰ ਕੀਤਾ ਗਿਆ ਸੀ ਪਰ ਕੇਸ ਸੁਣਵਾਈ ਲਈ ਸੂਚੀਬੱਧ ਨਹੀਂ ਕੀਤਾ ਗਿਆ ਸੀ।