ਨਵੀਂ ਦਿੱਲੀ: ਕਾਂਗਰਸੀ ਨੇਤਾ ਰਾਹੁਲ ਗਾਂਧੀ ਦੇ ਬਿਆਨ ਨੂੰ ਗ਼ਲਤ ਢੰਗ ਨਾਲ ਪੇਸ਼ ਕਰਨ ਲਈ ਜਾਰੀ ਸੰਮਨ ਖ਼ਿਲਾਫ਼ ਟੀਵੀ ਚੈਨਲ ਐਂਕਰ ਰੋਹਿਤ ਰੰਜਨ ਵੱਲੋਂ ਦਾਖਲ ਕੀਤੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸੁਣਵਾਈ ਲਈ ਸਹਿਮਤੀ ਦਿੱਤੀ ਹੈ। ਵਕੀਲ ਸਿਧਾਰਥ ਦੇਵ ਨੇ ਚੀਫ ਜਸਟਿਸ ਐੱਨ.ਵੀ. ਰਾਮੰਨਾ ਤੇ ਜਸਟਿਸ ਕ੍ਰਿਸ਼ਨਾ ਮੁਰਾਰੀ ਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੂੰ ਅਪੀਲ ਕੀਤੀ ਕਿ ਇਸ ਕੇਸ ਦੀ ਸੁਣਵਾਈ ਜਲਦੀ ਕੀਤੀ ਜਾਵੇ। ਇਸ ਮਗਰੋਂ ਅਦਾਲਤ ਨੇ ਕੇਸ ਦੀ ਸੁਣਵਾਈ ਸ਼ੁੱਕਰਵਾਰ ਨੂੰ ਕਰਨ ਲਈ ਸਹਿਮਤੀ ਦਿੱਤੀ। -ਪੀਟੀਆਈ