ਨਵੀਂ ਦਿੱਲੀ, 9 ਜੁਲਾਈ
ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਸ ਵੱਲੋਂ ਕਿਸੇ ਵੀ ਅਜਿਹੇ ਵਿਅਕਤੀ ਦੀ ਜਨਤਕ ਅਪੀਲ ’ਤੇ ਸੁਣਵਾਈ ਨਹੀਂ ਕੀਤੀ ਜਾਵੇਗੀ ਜਿਸ ਨੇ ਅਦਾਲਤ ਵੱਲੋਂ ਪਹਿਲਾਂ ਕੀਤਾ ਜੁਰਮਾਨਾ ਨਹੀਂ ਭਰਿਆ ਹੋਵੇਗਾ। ਸਿਖਰਲੀ ਅਦਾਲਤ ਵੱਲੋਂ ਉਨ੍ਹਾਂ ਦੋ ਵਿਅਕਤੀਆਂ ਦੀ ਅਰਜ਼ੀ ’ਤੇ ਸੁਣਵਾਈ ਕੀਤੀ ਜਾ ਰਹੀ ਸੀ ਜਿਨ੍ਹਾਂ ਨੂੰ ਅਦਾਲਤ ਨੇ ਅਗਸਤ 2017 ’ਚ ਪੰਜ-ਪੰਜ ਲੱਖ ਰੁਪਏ ਦਾ ਜੁਰਮਾਨਾ ਕੀਤਾ ਸੀ। ਇਨ੍ਹਾਂ ਵਿਅਕਤੀਆਂ ਨੇ ਪਟੀਸ਼ਨ ਦਾਇਰ ਕਰਕੇ ਤਤਕਾਲੀ ਚੀਫ ਜਸਟਿਸ ਦੀਪਕ ਮਿਸ਼ਰਾ ਦੀ ਨਿਯੁਕਤੀ ਨੂੰ ਚੁਣੌਤੀ ਦਿੱਤੀ ਸੀ। -ਪੀਟੀਆਈ