ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਮੁਅੱਤਲੀ ਦਾ ਸਮਾਂ ਖ਼ਤਮ
ਕੇਜਰੀਵਾਲ ਦੀ ਗ੍ਰਿਫ਼ਤਾਰੀ ਵਿਰੁੱਧ ਪ੍ਰਦਰਸ਼ਨ ਕੀਤਾ
Advertisement
ਨਵੀਂ ਦਿੱਲੀ, 27 ਜੂਨ
ਰਾਜ ਸਭਾ ਤੋਂ ਮੁਅੱਤਲੀ ਦਾ ਸਮਾਂ ਖ਼ਤਮ ਹੋਣ ਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਆਪਣੀ ਖੁਸ਼ੀ ਜ਼ਾਹਿਰ ਕਰਦੇ ਹੋਏ ਰਾਜ ਸਭਾ ਚੇਅਰਮੈਨ ਜਗਦੀਪ ਧਨਖੜ ਦਾ ਧੰਨਵਾਦ ਕੀਤਾ। ਇਸ ਖ਼ਬਰ ਏਜੰਸੀ ਨਾਲ ਗੱਲਬਾਤ ਕਰਦਿਆਂ ਸੰਜੇ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ ਰੱਖਣ 'ਤੇ ਵਿਰੋਧਤਾ ਪ੍ਰਗਟਾਈ। ਸੰਸਦ ਵਿਚ ਜਾਣ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ ਸੰਜੇ ਸਿੰਘ ਨੇ ਵੀਰਵਾਰ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਸੰਬੋਧਨ ਤੋਂ ਪਹਿਲਾਂ 'ਆਪ' ਦੇ ਸੰਸਦ ਮੈਂਬਰਾਂ ਸਮੇਤ ਕੰਪਲੈਕਸ ਵਿਚ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਉਨ੍ਹਾਂ ਨੇ ''ਈਡੀ ਅਤੇ ਸੀਬੀਆਈ ਦੀ ਦੁਰਵਰਤੋਂ ਬੰਦ ਕਰੋ'' ਅਤੇ ''ਤਾਨਾਸ਼ਾਹੀ ਨਹੀਂ ਚੱਲੇਗੀ'' ਦੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ।-ਏਐੱਨਆਈ
Advertisement
Advertisement