ਸ੍ਰੀਨਗਰ, 10 ਅਗਸਤ
ਜੰਮੂ-ਕਸ਼ਮੀਰ ਦੇ ਬਡਗਾਮ ‘ਚ ਸੁਰੱਖਿਆ ਬਲਾਂ ਨਾਲ ਚੱਲ ਰਹੇ ਮੁਕਾਬਲੇ ਦੌਰਾਨ ਮਈ ‘ਚ ਕਸ਼ਮੀਰੀ ਪੰਡਿਤ ਰਾਹੁਲ ਭੱਟ ਦੀ ਹੱਤਿਆ ‘ਚ ਸ਼ਾਮਲ ਲਤੀਫ਼ ਰਾਠੇਰ ਸਮੇਤ ਲਸ਼ਕਰ-ਏ-ਤੋਇਬਾ ਦੇ ਤਿੰਨ ਅਤਿਵਾਦੀਆਂ ਨੂੰ ਘੇਰ ਲਿਆ ਤੇ ਹੁਣ ਤੱਕ ਦੋ ਅਤਿਵਾਦੀ ਮਾਰੇ ਜਾ ਚੁੱਕੇ ਹਨ। ਮੁਕਾਬਲਾ ਹਾਲੇ ਜਾਰੀ ਹੈ। ਭੱਟ ਸਰਕਾਰੀ ਮੁਲਾਜ਼ਮ ਸੀ।। ਪੁਲੀਸ ਦੇ ਬੁਲਾਰੇ ਨੇ ਅੱਜ ਸਵੇਰੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਜ਼ਿਲ੍ਹੇ ਦੇ ਖਾਨਸਾਹਿਬ ਖੇਤਰ ਦੇ ਵਾਟਰਹੋਲ ‘ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਸ ਦੌਰਾਨ ਅਤਿਵਾਦੀਆਂ ਨੇ ਗੋਲੀਆਂ ਚਲਾਈਆਂ ਤੇ ਤਲਾਸ਼ੀ ਮੁਹਿੰਮ ਮੁਕਾਬਲੇ ਵਿੱਚ ਤਬਦੀਲ ਹੋ ਗਈ।