ਨਵੀਂ ਦਿੱਲੀ, 17 ਜੂਨ
ਟਵਿੱਟਰ ਇੰਡੀਆ ਦੇ ਐੱਮਡੀ ਮਨੀਸ਼ ਮਹੇਸ਼ਵਰੀ ਤੋਂ ਪਿਛਲੇ ਮਹੀਨੇ ਦਿੱਲੀ ਪੁਲੀਸ ਨੇ ‘ਕੋਵਿਡ ਟੂਲਕਿੱਟ’ ਮਾਮਲੇ ਦੀ ਜਾਂਚ ਦੇ ਸਬੰਧ ਵਿਚ ਪੁੱਛ ਪੜਤਾਲ ਕੀਤੀ ਸੀ। ਉਨ੍ਹਾਂ ਨੇ ਹੋਰ ਵੇਰਵੇ ਨਹੀਂ ਦਿੱਤੇ ਪਰ ਕਿਹਾ ਕਿ ਉਨ੍ਹਾਂ ਨੂੰ ਕੰਪਨੀ ਦੀ ਨੀਤੀ ਬਾਰੇ ਵੀ ਪੁੱਛਿਆ ਸੀ। ਅਧਿਕਾਰੀ ਨੇ ਦੱਸਿਆ ਕਿ ਦਿੱਲੀ ਪੁਲੀਸ ਦੀ ਵਿਸ਼ੇਸ਼ ਟੀਮ, ਜੋ ਮਾਮਲੇ ਦੀ ਜਾਂਚ ਕਰ ਰਹੀ ਹੈ, ਨੂੰ 31 ਮਈ ਨੂੰ ਬੰਗਲੌਰ ਮਹੇਸ਼ਵਰੀ ਤੋਂ ਪੁੱਛ ਪੜਤਾਲ ਕਰਨ ਲਈ ਭੇਜੀ ਸੀ।