ਨਵੀਂ ਦਿੱਲੀ, 11 ਅਗਸਤ
ਦੇਸ਼ ਵਿਚ ਬੀਤੇ ਚੌਵੀ ਘੰਟਿਆਂ ਦੌਰਾਨ ਕਰੋਨਾ ਦੇ 53,601 ਮਰੀਜ਼ ਆਏ। ਪਿਛਲੇ ਚਾਰ ਦਿਨਾਂ ਤੋਂ ਦੇਸ਼ ਵਿੱਚ 60,000 ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆ ਰਹੇ ਸਨ। ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਦੇਸ਼ ਵਿੱਚ ਕਰੋਨਾ ਪੀੜਤ ਲੋਕਾਂ ਦੀ ਗਿਣਤੀ 22,68,675 ਹੋ ਗਈ ਹੈ। ਸਿਹਤ ਮੰਤਰਾਲੇ ਵੱਲੋਂ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 871 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਕੁੱਲ ਮੌਤਾਂ ਦੀ ਗਿਣਤੀ 45,257 ਹੋ ਗਈ ਹੈ।