ਨਵੀਂ ਦਿੱਲੀ, 19 ਸਤੰਬਰ
ਦੇਸ਼ ਵਿਚ ਇਕ ਦਿਨ ਵਿਚ ਕਰੋਨਾ ਵਾਇਰਸ ਦੇ 93,337 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਇਸ ਨਾਲ ਭਾਰਤ ਵਿੱਚ ਕਰੋਨਾ ਪੀੜਤਾਂ ਦੀ ਕੁੱਲ ਗਿਣਤੀ 53,08,014 ਤੱਕ ਪੁੱਜ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ਨਿਚਰਵਾਰ ਸਵੇਰੇ ਅੱਠ ਵਜੇ ਅੱਪਡੇਟ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 1247 ਵਿਅਕਤੀਆਂ ਕਰੋਨਾ ਕਾਰਨ ਮੌਤ ਹੋਈ ਤੇ ਹੁਣ ਤੱਕ ਮਰਨ ਵਾਲਿਆਂ ਦੀ ਕੁੱਲ ਗਿਣਤੀ 85619 ਹੋ ਗਈ।