ਨਵੀਂ ਦਿੱਲੀ, 24 ਸਤੰਬਰ
ਭਾਰਤ ਵਿਚ ਕੋਵਿਡ-19 ਕੇਸਾਂ ਦੀ ਗਿਣਤੀ 5732518 ਤੱਕ ਪੁੱਜ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਵੀਰਵਾਰ ਸਵੇਰੇ 8 ਵਜੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਇੱਕ ਦਿਨ ਵਿੱਚ ਕੋਵਿਡ-19 ਦੇ 86508 ਨਵੇਂ ਕੇਸ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ਵਿੱਚ 1129 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 91149 ਹੋ ਗਈ ਹੈ।