ਨਵੀਂ ਦਿੱਲੀ, 27 ਨਵੰਬਰ
ਭਾਰਤ ਵਿਚ ਕੋਵਿਡ-19 ਦੇ 43082 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਕਰੋਨਾ ਦੇ ਮਾਮਲੇ ਵੱਧ ਕੇ 9309787 ਹੋ ਗਏ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਸਵੇਰੇ 8 ਵਜੇ ਜਾਰੀ ਕੀਤੇ ਤਾਜ਼ਾ ਅੰਕੜਿਆਂ ਦੇ ਅਨੁਸਾਰ ਦੇਸ਼ ਵਿੱਚ ਬੀਤੇ ਚੌਵੀ ਘੰਟਿਆਂ ਦੌਰਾਨ ਕੋਵਿਡ-19 ਕਾਰਨ 492 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 135715 ਹੋ ਗਈ।