ਨਵੀਂ ਦਿੱਲੀ, 6 ਨਵੰਬਰ
ਭਾਰਤ ਵਿੱਚ ਕੋਵਿਡ-19 ਦੇ 47638 ਨਵੇਂ ਕੇਸਾਂ ਦੀ ਆਮਦ ਤੋਂ ਬਾਅਦ ਸ਼ੁੱਕਰਵਾਰ ਨੂੰ ਦੇਸ਼ ਵਿੱਚ ਕਰੋਨਾ ਪੀੜਤਾਂ ਦੀ ਕੁੱਲ ਗਿਣਤੀ 8411638 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਸਵੇਰੇ 8 ਵਜੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਦੇ ਅਨੁਸਾਰ ਕੋਵਿਡ-19 ਕਾਰਨ 670 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 124985 ਹੋ ਗਈ।