ਨਵੀਂ ਦਿੱਲੀ: ਯੂਕੇ ਦੇ ਗ੍ਰਹਿ ਵਿਭਾਗ ਨੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਭਾਰਤ ਵਾਪਸ ਭੇਜੇ ਜਾਣ ’ਤੇ ਸਹੀ ਪਾ ਦਿੱਤੀ ਹੈ। ਮੋਦੀ 13 ਹਜ਼ਾਰ ਕਰੋੜ ਰੁਪਏ ਦੇ ਬੈਂਕ ਘੁਟਾਲਾ ਕੇਸ ਵਿਚ ‘ਵਾਂਟੇਡ’ ਹੈ। ਜ਼ਿਕਰਯੋਗ ਹੈ ਕਿ ਉਸ ਨੇ ਆਪਣੇ ਰਿਸ਼ਤੇਦਾਰ ਮੇਹੁਲ ਚੋਕਸੀ ਨਾਲ ਮਿਲ ਕੇ ਪੰਜਾਬ ਨੈਸ਼ਨਲ ਬੈਂਕ ਨਾਲ ਧੋਖਾਧੜੀ ਕੀਤੀ ਸੀ। 25 ਫਰਵਰੀ ਨੂੰ ਵੈਸਟਮਿੰਸਟਰ ਮੈਜਿਸਟਰੇਟ ਕੋਰਟ ਨੇ ਨੀਰਵ ਮੋਦੀ ਦੀ ਹਵਾਲਗੀ ਨੂੰ ਪ੍ਰਵਾਨਗੀ ਦੇ ਦਿੱਤੀ ਸੀ। ਅਦਾਲਤ ਦੇ ਹੁਕਮ ਯੂਕੇ ਦੇ ਗ੍ਰਹਿ ਵਿਭਾਗ ਨੂੰ ਭੇਜ ਦਿੱਤੇ ਗਏ ਸਨ ਤੇ ਉਨ੍ਹਾਂ ਇਸ ਲਈ ਰਾਹ ਪੱਧਰਾ ਕਰ ਦਿੱਤਾ ਹੈ। -ਪੀਟੀਆਈ