ਨਵੀਂ ਦਿੱਲੀ, 14 ਜਨਵਰੀ
ਕੇਂਦਰੀ ਸਿਹਤ ਮੰਤਰਾਲੇ ਨੇ ਦੇਸ਼ ਵਿੱਚ ਕਰੋਨਾਵਾਇਰਸ ਦੀ ਪਹਿਲੀ ਤੇ ਦੂਜੀ ਲਹਿਰ ਦੌਰਾਨ ਹੋਣ ਵਾਲੀਆਂ ਮੌਤਾਂ ਦੇ ਅੰਕੜਿਆਂ ਨੂੰ ਘਟਾ ਕੇ ਪੇਸ਼ ਕਰਨ ਦਾ ਦਾਅਵਾ ਕਰਦੀਆਂ ਰਿਪੋਰਟਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਮੰਤਰਾਲੇ ਨੇ ਕਿਹਾ ਕਿ ਅਜਿਹੀਆਂ ਰਿਪੋਰਟਾਂ ਬੇਬੁਨਿਆਦ ਤੇ ਗ਼ਲਤ ਜਾਣਕਾਰੀ ਦੇਣ ਵਾਲੀਆਂ ਹਨ। ਰਿਪੋਰਟਾਂ ਮੁਤਾਬਕ ਭਾਰਤ ਵਿੱਚ ਕਰੋਨਾਵਾਇਰਸ ਦੀ ਪਹਿਲੀ ਤੇ ਦੂਜੀ ਲਹਿਰ ਦੌਰਾਨ ਹੋਈਆਂ ਮੌਤਾਂ ਦੇ ਅੰਕੜੇ ਨੂੰ ਘਟਾ ਕੇ ਪੇਸ਼ ਕੀਤਾ ਗਿਆ ਹੈ ਜਦੋਂਕਿ ਅਸਲ ਮੌਤਾਂ ਦਾ ਅੰਕੜਾ 30 ਲੱਖ ਨੂੰ ਵੀ ਟੱਪ ਗਿਆ ਸੀ।