ਵਾਸ਼ਿੰਗਟਨ, 25 ਅਪਰੈਲ
ਰੂਸ ਅਤੇ ਯੂਕਰੇਨ ਵਿਚਾਲੇ ਲੰਬੇ ਸਮੇਂ ਤੋਂ ਚੱਲ ਰਹੇ ਯੁੱਧ ਦੇ ਬਾਵਜੂਦ ਅਮਰੀਕਾ ਨੇ ਅੱਜ ਯੂਕਰੇਨ ਨੂੰ ਹਥਿਆਰ ਅਤੇ ਗੋਲਾ-ਬਾਰੂਦ ਭੇਜਣਾ ਸ਼ੁਰੂ ਕਰ ਦਿੱਤਾ ਅਤੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਵੀ ਚੀਨ, ਇਰਾਨ ਅਤੇ ਉੱਤਰੀ ਕੋਰੀਆ ’ਤੇ ਰੂਸ ਦੀ ਮਦਦ ਕਰਨ ਦਾ ਦੋਸ਼ ਲਗਾਇਆ। ਬਾਇਡਨ ਨੇ ਯੂਕਰੇਨ ਅਤੇ ਇਜ਼ਰਾਈਲ ਨੂੰ ਸਹਾਇਤਾ ਪ੍ਰਦਾਨ ਕਰਨ ਅਤੇ ਤਾਇਵਾਨ ਸਮੇਤ ਭਾਰਤ-ਪ੍ਰਸ਼ਾਂਤ ਖੇਤਰ ਵਿੱਚ ਅਮਰੀਕਾ ਅਤੇ ਉਸ ਦੇ ਸਹਿਯੋਗੀਆਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 95.3 ਅਰਬ ਅਮਰੀਕੀ ਡਾਲਰ ਦੇ ਸਹਾਇਤਾ ਪੈਕੇਜ ਨਾਲ ਸਬੰਧਤ ਬਿੱਲ ‘ਤੇ ਦਸਤਖਤ ਕੀਤੇ ਹਨ।