ਲਖਨਊ:ਊੱਤਰ ਪ੍ਰਦੇਸ਼ ਪੁਲੀਸ ਦੇ ਸੀਨੀਅਰ ਅਧਿਕਾਰੀ ਡੀਆਈਜੀ ਚੰਦਰ ਪ੍ਰਕਾਸ਼ ਦੀ ਪਤਨੀ ਨੇ ਕਥਿਤ ਤੌਰ ’ਤੇ ਲਖਨਊ ਸਥਿਤ ਆਪਣੇ ਘਰ ਵਿੱਚ ਖੁ਼ਦਕੁਸ਼ੀ ਕਰ ਲਈ। ਚੰਦਰ ਪ੍ਰਕਾਸ਼ ਉਤਰ ਪ੍ਰਦੇਸ਼ ਸਰਕਾਰ ਵੱਲੋਂ ਹਾਥਰਸ ਜਬਰ ਜਨਾਹ ਮਾਮਲੇ ਦੀ ਜਾਂਚ ਲਈ ਬਣਾਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਵਿੱਚ ਸ਼ਾਮਲ ਹਨ। ਪੁਸ਼ਪਾ ਦੇਵੀ(36) ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ ਸੀ। ਪੁਲੀਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਘਟਨਾ ਸਥਾਨ ਤੋਂ ਕੋਈ ਖ਼ੁਦਕੁਸ਼ੀ ਨੋਟ ਨਹੀਂ ਮਿਲਿਆ ਹੈ, ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ