ਲਖਨਊ, 12 ਅਕਤੂਬਰ
ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਇਕ ਨੌਜਵਾਨ ਨੇ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਨੌਜਵਾਨ ਦੀ ਪਛਾਣ ਵਿਮਲੇਸ਼ ਕੁਮਾਰ ਵਾਸੀ ਮੈਨਪੁਰੀ ਵਜੋਂ ਹੋਈ ਹੈ। ਮੁੱਢਲੀ ਰਿਪੋਰਟ ਮੁਤਾਬਕ ਕੁਮਾਰ ਮੁੱਖ ਮੰਤਰੀ ਦੇ ਜਨਤਾ ਦਰਬਾਰ ਗਿਆ ਸੀ ਪਰ ਉਸ ਨੂੰ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ ਗਿਆ। ਉਸ ਨੇ ਕਿਹਾ ਕਿ ਉਸ ਦੀ ਜ਼ਮੀਨ ਨੂੰ ਸਮਾਜਵਾਦੀ ਪਾਰਟੀ ਦੇ ਆਗੂ ਨੇ ਵੇਚ ਦਿੱਤਾ। ਇਸ ਸਬੰਧੀ ਸਥਾਨਕ ਅਧਿਕਾਰੀਆਂ ਨੂੰ ਸ਼ਿਕਾਇਤ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਾ ਹੋਈ। -ਆਈਏਐਨਐਸ