ਲੇਹ ਵਿੱਚ ਪਿੰਡ ਜੰਗੀਰਾਣਾ ਦਾ ਜਵਾਨ ਸ਼ਹੀਦ, ਅਗਲੇ ਮਹੀਨੇ ਸੀ ਵਿਆਹ
ਧਰਮਪਾਲ ਸਿੰਘ ਤੂਰ ਸੰਗਤ ਮੰਡੀ, 2 ਅਕਤੂਬਰ ਬਠਿੰਡਾ ਜ਼ਿਲ੍ਹੇ ਦੇ ਪਿੰਡ ਜੰਗੀਰਾਣਾ ਦਾ ਫ਼ੌਜੀ ਜਵਾਨ ਗੁਰਦੀਪ ਸਿੰਘ (22) ਲੇਹ-ਲੱਦਾਖ ’ਚ ਡਿਊਟੀ ਦੌਰਾਨ ਸ਼ਹੀਦ ਹੋ ਗਿਆ। ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਸ਼ਹੀਦ ਗੁਰਦੀਪ ਸਿੰਘ ਦੀ ਮ੍ਰਿਤਕ ਦੇਹ ਪਿੰਡ ਨਹੀਂ ਪਹੁੰਚੀ...
Advertisement
ਧਰਮਪਾਲ ਸਿੰਘ ਤੂਰ
ਸੰਗਤ ਮੰਡੀ, 2 ਅਕਤੂਬਰ
Advertisement
ਬਠਿੰਡਾ ਜ਼ਿਲ੍ਹੇ ਦੇ ਪਿੰਡ ਜੰਗੀਰਾਣਾ ਦਾ ਫ਼ੌਜੀ ਜਵਾਨ ਗੁਰਦੀਪ ਸਿੰਘ (22) ਲੇਹ-ਲੱਦਾਖ ’ਚ ਡਿਊਟੀ ਦੌਰਾਨ ਸ਼ਹੀਦ ਹੋ ਗਿਆ। ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਸ਼ਹੀਦ ਗੁਰਦੀਪ ਸਿੰਘ ਦੀ ਮ੍ਰਿਤਕ ਦੇਹ ਪਿੰਡ ਨਹੀਂ ਪਹੁੰਚੀ ਹੈ ਅਤੇ ਫ਼ੌਜ ਵੱਲੋਂ ਸ਼ਹਾਦਤ ਦਾ ਕਾਰਨ ਨਹੀਂ ਦੱਸਿਆ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂ ਕੇਵਲ ਸਿੰਘ ਜੰਗੀਰਾਣਾ ਨੇ ਦੱਸਿਆ ਕਿ ਗੁਰਦੀਪ ਸਿੰਘ ਦੀ ਮੰਗਣੀ ਹੋ ਚੁੱਕੀ ਸੀ ਅਤੇ 8 ਨਵੰਬਰ ਨੂੰ ਉਸ ਦਾ ਵਿਆਹ ਸੀ। ਗੁਰਦੀਪ ਸਿੰਘ ਦੇ ਸ਼ਹੀਦ ਹੋਣ ਦੀ ਖ਼ਬਰ ਪਿੰਡ ਪਹੁੰਚੀ ਤਾਂ ਸੋਗ ਦੀ ਲਹਿਰ ਫੈਲ ਗਈ ਅਤੇ ਵਿਆਹ ਦੀਆਂ ਖੁਸ਼ੀਆਂ ਮਾਤਮ ਵਿੱਚ ਬਦਲ ਗਈਆਂ। ਜ਼ਿਕਰਯੋਗ ਹੈ ਕਿ ਗੁਰਦੀਪ ਸਿੰਘ ਦੇ ਪਿਤਾ ਜਗਜੀਤ ਸਿੰਘ ਦੀ ਮੌਤ ਹੋ ਚੁੱਕੀ ਹੈ ਅਤੇ ਘਰ ਵਿੱਚ ਸਿਰਫ਼ ਉਸ ਦੀ ਮਾਤਾ ਹੈ। ਉਹ ਗਰੀਬ ਕਿਸਾਨ ਪਰਿਵਾਰ ਨਾਲ ਸਬੰਧਤ ਸੀ ਅਤੇ ਪਰਿਵਾਰ ਨੇ ਉਸ ਨੂੰ ਪੜ੍ਹਾ-ਲਿਖਾ ਕੇ ਫ਼ੌਜ ਵਿੱਚ ਭਰਤੀ ਕਰਵਾਇਆ ਸੀ।
Advertisement
Advertisement
×

