ਨਵੀਂ ਦਿੱਲੀ, 31 ਜਨਵਰੀ
ਫਰਵਰੀ ਵਿੱਚ ਵੀ ਮੁਲਕ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਆਮ ਨਾਲੋਂ ਘੱਟ ਤਾਪਮਾਨ ਰਹਿਣ ਦੀ ਸੰਭਾਵਨਾ ਹੈ, ਜਦੋਂ ਕਿ ਪੰਜਾਬ ਅਤੇ ਹਰਿਆਣਾ ਵਿੱਚ ਆਮ ਨਾਲੋਂ ਵਧ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਫਰਵਰੀ ਲਈ ਮੀਂਹ ਅਤੇ ਤਾਪਮਾਨ ਦੇ ਮੌਸਮ ਵਿਭਾਗ ਦੇ ਮਾਸਿਕ ਅਨੁਮਾਨ ਅਨੁਸਾਰ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਆਮ ਨਾਲੋਂ ਵਧ ਮੀਂਹ ਅਤੇ ਉੱਤਰੀ ਭਾਰਤ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਆਮ ਜਾਂ ਆਮ ਨਾਲੋਂ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ। –ਏਜੰਸੀ