ਨਵੀਂ ਦਿੱਲੀ: ਖੁਰਾਕ ਸਕੱਤਰ ਸੁਧਾਂਸ਼ੂ ਪਾਂਡੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਅਧੀਨ ਮੁਫ਼ਤ ਰਾਸ਼ਨ ਵੰਡਣ ਦਾ 30 ਨਵੰਬਰ ਤੋਂ ਬਾਅਦ ਕੋਈ ਪ੍ਰਸਤਾਵ ਨਹੀਂ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਮਾਰਚ 2020 ਵਿੱਚ ਸ਼ੁਰੂ ਕੀਤੀ ਗਈ ਸੀ ਤਾਂ ਜੋ ਕੋਵਿਡ-19 ਦੇ ਮੱਦੇਨਜ਼ਰ ਲੋਕਾਂ ਨੂੰ ਰਾਹਤ ਪ੍ਰਦਾਨ ਕੀਤੀ ਜਾ ਸਕੇ। ਇਸ ਤੋਂ ਬਾਅਦ ਇਸ ਯੋਜਨਾ ਨੂੰ 30 ਨਵੰਬਰ ਤੱਕ ਵਧਾ ਦਿੱਤਾ ਗਿਆ ਸੀ। ਪਾਂਡੇ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਇਸ ਸਾਲ ਅਰਥਚਾਰੇ ਦੇ ਮੁੜ ਪੈਰਾਂ ਸਿਰ ਹੋਣ ਦੇ ਮੱਦੇਨਜ਼ਰ ਇਸ ਯੋਜਨਾ ਨੂੰ ਵਧਾਉਣ ਦੀ ਕੋਈ ਤੁੱਕ ਨਹੀਂ ਬਣਦੀ। -ਪੀਟੀਆਈ