ਨਵੀਂ ਦਿੱਲੀ, 23 ਜੂਨ
ਦੇਸ਼ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 13313 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 4,33,44,958 ਹੋ ਗਈ ਹੈ। ਅੱਜ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਵਾਇਰਸ ਕਾਰਨ ਪੰਜਾਬ ’ਚ ਦੋ ਮੌਤਾਂ ਸਣੇ 38 ਹੋਰ ਲੋਕਾਂ ਦੀ ਮੌਤ ਹੋ ਗਈ। ਇਸ ਨਾਲ ਕਰੋਨਾ ਕਾਰਨ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 5,24,941 ਹੋ ਗਈ ਹੈ।