ਨਵੀਂ ਦਿੱਲੀ: ਸੁਪਰੀਮ ਕੋਰਟ ਈਡੀ ਡਾਇਰੈਕਟਰ ਦੇ ਕਾਰਜਕਾਲ ਵਿੱਚ ਵਾਧੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਲਈ ਰਾਜ਼ੀ ਹੋ ਗਈ। ਕੇਂਦਰ ਨੇ ਈਡੀ ਡਾਇਰੈਕਟਰ ਦਾ ਕਾਰਜਕਾਲ ਪੰਜ ਸਾਲ ਤਕ ਵਧਾਉਣ ਦੀ ਖੁੱਲ੍ਹ ਦਿੰਦਾ ਕਾਨੂੰਨ ਪਾਸ ਕਰਦਿਆਂ ਸੰਜੇੈ ਕੁਮਾਰ ਮਿਸ਼ਰਾ ਦਾ ਕਾਰਜਕਾਲ ਇਕ ਸਾਲ ਵਧਾ ਦਿੱਤਾ ਸੀ। ਚੀਫ਼ ਜਸਟਿਸ ਐੱਨਵੀ ਰਾਮੰਨਾ ਅਤੇ ਜਸਟਿਸ ਕ੍ਰਿਸ਼ਨਾ ਮੁਰਾਰੀ ਅਤੇ ਹਿਮਾ ਕੋਹਲੀ ਦੀ ਬੈਂਚ ਨੇ ਮੱਧ ਪ੍ਰਦੇਸ਼ ਕਾਂਗਰਸ ਦੀ ਆਗੂ ਜਯਾ ਠਾਕੁਰ ਵੱਲੋਂ ਪੇਸ਼ ਵਕੀਲ ਦੀ ਇਸ ਦਲੀਲ ਦਾ ਨੋਟਿਸ ਲਿਆ ਜਿਸ ਵਿੱਚ ਉਸ ਨੇ ਕੇਂਦਰ ਵੱਲੋਂ ਈਡੀ ਡਾਇਰੈਕਟਰ ਦੇ ਕਾਰਜਕਾਲ ਵਿੱਚ ਵਾਧੇ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਹੈ। -ਪੀਟੀਆਈ