ਨਵੀਂ ਦਿੱਲੀ: ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਨੇ ਇਸ ਸਾਲ ਤੋਂ ਪੋਸਟ ਗਰੈਜੂਏਟ ਕੋਰਸਾਂ ਲਈ ‘ਸਾਂਝੀ ਯੂਨੀਵਰਸਿਟੀ ਦਾਖਲਾ ਪ੍ਰੀਖਿਆ’ (ਸੀਯੂਈਟੀ) ਕਰਵਾਉਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਯੂਜੀਸੀ ਦੇ ਪ੍ਰਧਾਨ ਜਗਦੀਸ਼ ਕੁਮਾਰ ਨੇ ਦਿੱਤੀ। ਇਹ ਫ਼ੈਸਲਾ ਯੂਜੀਸੀ ਦੇ ਮੁਖੀ ਵੱਲੋਂ 45 ਕੇਂਦਰੀ ਯੂਨੀਵਰਸਿਟੀਆਂ ਵਿੱਚ ਦਾਖਲੇ ਲਈ 12ਵੀਂ ਜਮਾਤ ਦੇ ਅੰਕਾਂ ਦੀ ਥਾਂ ‘ਸੀਯੂਈਟੀ ਅੰਕ’ ਲਾਜ਼ਮੀ ਕਰਨ ਦਾ ਐਲਾਨ ਕੀਤੇ ਜਾਣ ਤੋਂ ਕੁਝ ਹਫ਼ਤਿਆਂ ਬਾਅਦ ਆਇਆ ਹੈ। ਇਹ ਵੀ ਕਿਹਾ ਗਿਆ ਸੀ ਕਿ ਕੇਂਦਰੀ ਯੂਨੀਵਰਸਿਟੀਆਂ ਆਪਣੇ ਘੱਟੋ-ਘੱਟ ਯੋਗਤਾ ਮਾਪਦੰਡਾਂ ਤੈਅ ਕਰ ਸਕਦੀਆਂ ਹਨ। -ਪੀਟੀਆਈ