ਪਾਕਿਸਤਾਨ ’ਚ ਸਿਰਫ਼ ਪੰਜ ਦਿਨ ਹੋਣਗੇ ਗੁਰੂ ਨਾਨਕ ਦੇਵ ਦੇ 551ਵੇਂ ਪ੍ਰਕਾਸ਼ ਪੁਰਬ ਸਮਾਗਮ

ਸ਼੍ਰੋਮਣੀ ਕਮੇਟੀ ਨੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਣ ਦੀ ਤਿਆਰੀ ਆਰੰਭੀ

ਪਾਕਿਸਤਾਨ ’ਚ ਸਿਰਫ਼ ਪੰਜ ਦਿਨ ਹੋਣਗੇ ਗੁਰੂ ਨਾਨਕ ਦੇਵ ਦੇ 551ਵੇਂ ਪ੍ਰਕਾਸ਼ ਪੁਰਬ ਸਮਾਗਮ

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 29 ਅਕਤੂਬਰ

ਕਰੋਨਾ ਮਹਾਂਮਾਰੀ ਦਾ ਪ੍ਰਭਾਵ ਅਜੇ ਵੀ ਰਹਿਣ ਕਾਰਨ ਇਸ ਵਾਰ ਪਾਕਿਸਤਾਨ ਵਿੱਚ ਗੁਰੂ ਨਾਨਕ ਦੇਵ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਸਿਰਫ਼ ਪੰਜ ਦਿਨਾਂ ਦੇ ਹੋਣਗੇ। ਇਹ ਫ਼ੈਸਲਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਈਟੀਪੀਬੀ (ਈਵੈਕਿਊ ਟਰੱਸਟ ਪ੍ਰਾਪਰਟੀ ਬੋਰਡ) ਦੇ ਅਧਿਕਾਰੀਆਂ ਵਿਚਾਲੇ ਲਾਹੌਰ ’ਚ ਹੋਈ ਇੱਕ ਮੀਟਿੰਗ ’ਚ ਲਿਆ ਗਿਆ ਹੈ। ਮੀਟਿੰਗ ਵਿੱਚ ‘ਪੀਜੀਪੀਸੀ’ ਦੇ ਪ੍ਰਧਾਨ ਸਤਵੰਤ ਸਿੰਘ, ਈਟੀਪੀਬੀ ਦੇ ਚੇਅਰਮੈਨ ਡਾ. ਆਮਿਰ ਅਹਿਮਦ ਤੇ ਹੋਰ ਅਧਿਕਾਰੀ ਸ਼ਾਮਲ ਹੋਏ। ਇਸ ਮੌਕੇ ਫ਼ੈਸਲਾ ਕੀਤਾ ਗਿਆ ਕਿ ਕਰੋਨਾਵਾਇਰਸ ਕਾਰਨ 551ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਸੰਖੇਪ ਰੂਪ ’ਚ ਕੀਤੇ ਜਾਣਗੇ। ਇਹ ਸਮਾਗਮ ਸਿਰਫ਼ ਪੰਜ ਦਿਨਾਂ ਵਾਸਤੇ ਨਨਕਾਣਾ ਸਾਹਿਬ ਵਿਖੇ ਹੀ ਹੋਣਗੇ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਸਮਾਗਮਾਂ ਬਾਰੇ ਡਿਊਟੀਆਂ ਵੀ ਲਾਈਆਂ ਗਈਆਂ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All