ਭਾਰਤ ’ਚ ਜਨਤਕ ਖੇਤਰ ਦੇ ਸਿਰਫ਼ ਚਾਰ ਅਦਾਰੇ ਰਹਿਣਗੇ

ਜਲਦੀ ਨਵੀਂ ਨੀਤੀ ਲਿਆਏਗੀ ਕੇਂਦਰ ਸਰਕਾਰ; ਰਣਨੀਤਕ ਸੈਕਟਰਾਂ ਦੇ ਘੇਰੇ ਤੋਂ ਬਾਹਰ ਦੇ ਅਦਾਰੇ ਹੋਣਗੇ ਪ੍ਰਾਈਵੇਟ

ਭਾਰਤ ’ਚ ਜਨਤਕ ਖੇਤਰ ਦੇ ਸਿਰਫ਼ ਚਾਰ ਅਦਾਰੇ ਰਹਿਣਗੇ

ਨਵੀਂ ਦਿੱਲੀ, 1 ਅਗਸਤ

ਕੇਂਦਰ ਸਰਕਾਰ ਜਲਦੀ ਹੀ ਜਨਤਕ ਖੇਤਰ ਦੇ ਅਦਾਰਿਆਂ (ਪੀਐੱਸਯੂ) ਬਾਰੇ ਨਵੀਂ ਨੀਤੀ ਲਿਆਏਗੀ। ਨਵੀਂ ਨੀਤੀ ਰਣਨੀਤਕ ਸੈਕਟਰਾਂ ਨੂੰ ਪਰਿਭਾਸ਼ਤ ਕਰੇਗੀ ਤੇ ਇਸ ਵਿਚ ਚਾਰ ਤੋਂ ਵੱਧ ਪੀਐੱਸਯੂ ਨਹੀਂ ਹੋਣਗੇ। ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਅੱਜ ਐਲਾਨ ਕੀਤਾ ਕਿ ‘ਆਤਮਨਿਰਭਰ ਭਾਰਤ ਅਭਿਆਨ’ ਪੈਕੇਜ ਦੇ ਹਿੱਸੇ ਵਜੋਂ ਰਣਨੀਤਕ ਖੇਤਰ ਵਿਚ ਚਾਰ ਜਨਤਕ ਕੰਪਨੀਆਂ ਹੀ ਰਹਿਣਗੀਆਂ। ਹੋਰਨਾਂ ਸਾਰੇ ਖੇਤਰਾਂ ਵਿਚ ਸਰਕਾਰੀ ਕੰਪਨੀਆਂ ਦਾ ਨਿੱਜੀਕਰਨ ਹੋ ਜਾਵੇਗਾ। ਸੀਤਾਰਾਮਨ ਨੇ ਕਿਹਾ ਕਿ ਨੀਤੀ ਉਤੇ ਕੰਮ ਚੱਲ ਰਿਹਾ ਹੈ, ਜਲਦੀ ਇਹ ਕੈਬਨਿਟ ਕੋਲ ਜਾਵੇਗੀ। ਸੀਤਾਰਾਮਨ ਨੇ ਕਿਹਾ ਕਿ ਸਿਰਫ਼ ਚਾਰ ਕੰਪਨੀਆਂ ਦੀ ਚੋਣ ਕਰਨ ਲਈ ਕਈ ਮਾਡਲ ਅਪਣਾਏ ਜਾ ਸਕਦੇ ਹਨ। ਵਿੱਤ ਮੰਤਰੀ ਨੇ ਕਿਹਾ ਕਿ ਰਲੇਵਾਂ ਵੀ ਕੀਤਾ ਜਾ ਸਕਦਾ ਹੈ ਜਾਂ ਫਿਰ ਇਨ੍ਹਾਂ ਨੂੰ ਇਸ ਤਰ੍ਹਾਂ ਇਕੱਠਾ ਕੀਤਾ ਜਾ ਸਕਦਾ ਹੈ ਕਿ ਸਿਰਫ਼ ਚਾਰ ਪੀਐੱਸਯੂ ਜਾਂ ਇਸ ਤੋਂ ਘੱਟ ਹੀ ਬਚਣ। ਉਨ੍ਹਾਂ ਕਿਹਾ ਕਿ ਨੀਤੀ ਤਹਿਤ ਰਣਨੀਤਕ ਖੇਤਰਾਂ ਦੀ ਸੂਚੀ ਜਲਦੀ ਨੋਟੀਫਾਈ ਕੀਤੀ ਜਾਵੇਗੀ ਜਿਸ ਵਿਚ ਘੱਟੋ-ਘੱਟ ਇਕ ਜਾਂ ਵੱਧ ਤੋਂ ਵੱਧ ਚਾਰ ਕੰਪਨੀਆਂ ਹੀ ਰੱਖੀਆਂ ਜਾਣਗੀਆਂ। ਹੋਰਨਾਂ ਸਾਰੇ ਸੈਕਟਰਾਂ ਵਿਚ ਸੰਭਾਵਨਾਵਾਂ ਦੇ ਅਧਾਰ ’ਤੇ ਕੇਂਦਰੀ ਜਨਤਕ ਖੇਤਰ ਦੇ ਅਦਾਰੇ ਪ੍ਰਾਈਵੇਟ ਹੋ ਜਾਣਗੇ। ਬੈਂਕਾਂ ਦੇ ਨਿੱਜੀਕਰਨ ਬਾਰੇ ਪੁੱਛੇ ਜਾਣ ’ਤੇ ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਹਾਲੇ ਸਿਰਫ਼ ‘ਆਈਡੀਬੀਆਈ’ ਬੈਂਕ ਨੂੰ ਪ੍ਰਾਈਵੇਟ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ’ਚ ਸਰਕਾਰ ਦਾ 46.5 ਫ਼ੀਸਦ ਹਿੱਸਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੁੱਖ ਖ਼ਬਰਾਂ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਤਰਨਤਾਰਨ ਵਿੱਚ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ ; ਮੁਆਵਜ਼ਾ ਰਾਸ਼ੀ ਵ...

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

ਕਿਸੇ ਵੀ ਖੇਤਰ ਤੋਂ ਪੱਖਪਾਤ ਦੀ ਸ਼ਿਕਾਇਤ ਨਾ ਆਉਣ ’ਤੇ ਖੁਸ਼ੀ ਪ੍ਰਗਟਾਈ; ਸ...

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੁਲ ਪੀੜਤਾਂ ਦੀ ਗਿਣਤੀ 20 ਲੱਖ ਦੇ ਪਾਰ, 886 ਵਿਅਕਤੀ ਜ਼ਿੰਦਗੀ ਦੀ ਜੰਗ...

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਕਈ ਸਵਾਲਾਂ ਦੇ ਜਵਾਬ ਦੇਣ ਵਿੱਚ ਹੋ ਰਹੀ ਹੈ ਮੁਸ਼ਕਲ, ਲਿਖਤੀ ਦੇਣੇ ਪੈ ਰਹ...

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸੈਕਟਰ-22 ਮੋਬਾਈਲ ਮਾਰਕੀਟ ਵਿਚਲੀਆਂ ਚਾਰ ਮਾਰਕੀਟਾਂ 6 ਦਿਨਾਂ ਲਈ ਬੰਦ; ...

ਸ਼ਹਿਰ

View All