ਹਵਾਲਗੀ ਮਾਮਲੇ ਵਿੱਚ ਸਨਸਨੀਖੇਜ਼ ਖੁਲਾਸੇ ਹੋਣਗੇ: ਨੀਰਵ ਮੋਦੀ
Nirav Modi claims 'sensational developments' to come in UK extradition case ਛੇ ਸਾਲਾਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਨਜ਼ਰਬੰਦ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਨੇ ਯੂਕੇ ਦੀ ਇੱਕ ਅਦਾਲਤ ਨੂੰ ਦੱਸਿਆ ਹੈ ਕਿ ਜਦੋਂ ਅਗਲੇ ਮਹੀਨੇ ਲੰਡਨ ਵਿੱਚ ਧੋਖਾਧੜੀ ਅਤੇ ਮਨੀ ਲਾਂਡਰਿੰਗ ਦੇ ਦੋਸ਼ਾਂ ’ਤੇ ਉਸ ਦੇ ਭਾਰਤੀ ਹਵਾਲਗੀ ਮਾਮਲੇ ਦੀ ਸੁਣਵਾਈ ਮੁੜ ਸ਼ੁਰੂ ਹੋਵੇਗੀ ਤਾਂ ਸਨਸਨੀਖੇਜ਼ ਖੁਲਾਸੇ ਹੋਣਗੇ।
54 ਸਾਲਾ ਨੀਰਵ ਨੂੰ ਅੱਜ ਰੌਇਲ ਕੋਰਟਸ ਆਫ਼ ਜਸਟਿਸ ਵਿਚ ਹਾਈ ਕੋਰਟ ਦੇ ਜੱਜ ਸਾਈਮਨ ਟਿੰਕਲਰ ਸਾਹਮਣੇ ਇੱਕ ਹੋਰ ਮਾਮਲੇ ਵਿੱਚ ਆਪਣਾ ਬਚਾਅ ਪੇਸ਼ ਕਰਨ ਲਈ ਲਿਜਾਇਆ ਗਿਆ ਜਿਹੜਾ 8 ਮਿਲੀਅਨ ਡਾਲਰ ਤੋਂ ਵੱਧ ਦੇ ਬੈਂਕ ਆਫ਼ ਇੰਡੀਆ ਦੇ ਬਕਾਇਆ ਕਰਜ਼ ਨਾਲ ਸਬੰਧਤ ਹੈ।
ਜੱਜ ਨੇ ਜੇਲ੍ਹ ਵਿੱਚ ਤਕਨੀਕੀ ਅਤੇ ਡਾਕਟਰੀ ਰੁਕਾਵਟਾਂ ਦੇ ਆਧਾਰ ’ਤੇ ਕਾਰਵਾਈ ’ਤੇ ਰੋਕ ਲਗਾਉਣ ਲਈ ਨੀਰਵ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਜੋ ਅਗਲੇ ਸਾਲ ਜਨਵਰੀ ਵਿੱਚ ਸੁਣਵਾਈ ਲਈ ਨਿਰਧਾਰਤ ਕੀਤੀ ਗਈ ਹੈ। ਯੂਕੇ ਦੀ ਕਰਾਊਨ ਪ੍ਰੌਸੀਕਿਊਸ਼ਨ ਸਰਵਿਸ (ਸੀਪੀਐਸ) ਨੇ ਪੁਸ਼ਟੀ ਕੀਤੀ ਹੈ ਕਿ ਨੀਰਵ ਨੇ ਆਪਣੀ (ਹਵਾਲਗੀ) ਅਪੀਲ ਮੁੜ ਖੋਲ੍ਹਣ ਲਈ ਅਰਜ਼ੀ ਦਾਇਰ ਕੀਤੀ ਹੈ ਜਿਸ ਵਿੱਚ ਭਾਰਤੀ ਅਧਿਕਾਰੀਆਂ ਨੇ ਨਵੰਬਰ ਦੇ ਅੰਤ ਵਿੱਚ ਹੋਣ ਵਾਲੀ ਸੁਣਵਾਈ ਤੋਂ ਪਹਿਲਾਂ ਆਪਣਾ ਜਵਾਬ ਦਾਅਵਾ ਪੇਸ਼ ਕੀਤਾ ਹੈ। ਦੂਜੇ ਪਾਸੇ ਦੂਜੀ ਧਿਰ ਨੇ ਦਲੀਲ ਦਿੱਤੀ ਕਿ ਕਾਰਵਾਈ ’ਤੇ ਰੋਕ ਲਗਾਉਣਾ ਬੈਂਕ ਲਈ ਬੇਇਨਸਾਫ਼ੀ ਹੋਵੇਗੀ ਕਿਉਂਕਿ ਇਹ ਲੰਬੇ ਸਮੇਂ ਤੋਂ ਲਟਕ ਰਹੇ ਦਾਅਵੇ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦੇਵੇਗਾ।