ਭਾਰਤ ਤੇ ਅਮਰੀਕਾ ਵਿਚਾਲੇ ਅਹਿਮ ਰੱਖਿਆ ਸਮਝੌਤੇ ’ਤੇ ਦਸਤਖ਼ਤ

ਭਾਰਤ ਤੇ ਅਮਰੀਕਾ ਵਿਚਾਲੇ ਅਹਿਮ ਰੱਖਿਆ ਸਮਝੌਤੇ ’ਤੇ ਦਸਤਖ਼ਤ

ਨਵੀਂ ਦਿੱਲੀ, 27 ਅਕਤੂਬਰ

ਇਥੇ ਭਾਰਤ ਤੇ ਅਮਰੀਕਾ ਵਿਚਾਲੇ ਤੀਜੀ ‘ਟੂ ਪਲੱਸ ਟੂ’ ਵਾਰਤਾ ਦੌਰਾਨ ਦੋਵਾਂ ਮੁਲਕਾਂ ਨੇ ਅਹਿਮ ਰੱਖਿਆ ਸਮਝੌਤੇ ਤੇ ਬੇਸਿਕ ਐਕਸਚੇਂਜ ਐਂਡ ਕੋ-ਆਪਰੇਸ਼ਨ ਐਗਰੀਮੈਂਟ (ਬੀਈਸੀਏ)भारत ’ਤੇ ਦਸਤਖ਼ਤ ਕੀਤੇ। ਮੀਟਿੰਗ ਮਗਰੋਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਦੋਵਾਂ ਮੁਲਕਾਂ ਵਿਚਾਲੇ ਕਈ ਅਹਿਮ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਅਮਰੀਕਾ ਨਾਲ ਬੀਈਸੀਏ ਸਮਝੌਤਾ ਅਹਿਮ ਕਦਮ ਹੈ।

ਉਨ੍ਹਾਂ ਕਿਹਾ ਕਿ ਅਮਰੀਕਾ ਨਾਲ ਭਾਰਤ ਦਾ ਫੌਜੀ ਪੱਧਰ ’ਤੇ ਸਹਿਯੋਗ ਬਹੁਤ ਵਧੀਆ ਢੰਗ ਨਾਲ ਅੱਗੇ ਵੱਧ ਰਿਹਾ ਹੈ। ਰੱਖਿਆ ਸਾਜ਼ੋ ਸਾਮਾਨ ਦੇ ਸਾਂਝੇ ਵਿਕਾਸ ਲਈ ਪ੍ਰਾਜੈਕਟਾਂ ਦੀ ਪਛਾਣ ਕੀਤੀ ਗਈ ਹੈ। ਦੋਵੇਂ ਮੁਲਕ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸ਼ਾਂਤੀ ਤੇ ਸੁਰੱਖਿਆ ਲਈ ਮੁੜ ਤੋਂ ਪ੍ਰਤੀਬੱਧ ਪ੍ਰਗਟਾ ਰਹੇ ਹਨ। ਇਸ ਦੌਰਾਨ ਅਮਰੀਕਾ ਦੇ ਰੱਖਿਆ ਮੰਤਰੀ ਮਾਰਕ ਐਸਪਰ ਨੇ ਕਿਹਾ ਕਿ ਦੋਵਾਂ ਮੁਲਕਾਂ ਵਿੱਚ ਰੱਖਿਆ ਸਹਿਯੋਗ ਲਗਾਤਾਰ ਵੱਧਦਾ ਰਹੇਗਾ। ਇਸ ਦੌਰਾਨ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੇ ਕਿਹਾ ਕਿ ਦੋਵਾਂ ਮੁਲਕਾਂ ਵਿੱਚਾਲੇ ਜਮਹੂਰੀ ਤੇ ਸਾਂਝੀਆਂ ਕਦਰਾ ਕੀਮਤਾਂ ਦੀ ਰੱਖਿਆ ਲਈ ਬਿਹਤਰ ਤਾਲਮੇਲ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਖ਼ਤਰੇ ਨਾਲ ਨਜਿੱਠਣ ਲਈ ਅਮਰੀਕਾ ਹਮੇਸ਼ਾਂ ਭਾਰਤ ਦੇ ਨਾਲ ਖੜਿਆ ਹੈ। ਉਨ੍ਹਾਂ ਗਲਵਾਨ ਵਾਦੀ ਵੱਚ ਭਾਰਤੀ ਫੌਜੀਆਂ ਦੀ ਸ਼ਹਾਦਤ ਦੀ ਗੱਲ ਵੀ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All