ਨਵੀਂ ਦਿੱਲੀ: ਕਰੋਨਾਵਾਇਰਸ ਮਹਾਮਾਰੀ ਦੇ ਮੱਦੇਨਜ਼ਰ ਰੇਲਵੇ ਬੋਰਡ ਨੇ ਵੀਰਵਾਰ ਨੂੰ ਕਿਹਾ ਕਿ ਰੇਲਵੇ ਉਨ੍ਹਾਂ ਦੇ ਅਹਾਤੇ ’ਤੇ ਮਾਸਕ ਨਾ ਪਹਿਨਣ ਵਾਲੇ ਵਿਅਕਤੀਆਂ ’ਤੇ 500 ਰੁਪਏ ਤੱਕ ਦਾ ਜੁਰਮਾਨਾ ਲਗਾਉਂਦਾ ਰਹੇਗਾ। ਬੋਰਡ ਵੱਲੋਂ ਜਾਰੀ ਕੀਤੇ ਗਏ ਆਦੇਸ਼ ਅਨੁਸਾਰ, ਜੁਰਮਾਨਾ ਸਤੰਬਰ ਤੱਕ ਹੀ ਲਾਗੂ ਰਹਿਣਾ ਸੀ, ਜਿਸ ਨੂੰ ਛੇ ਮਹੀਨਿਆਂ ਲਈ ਵਧਾ ਦਿੱਤਾ ਗਿਆ ਹੈ। -ਪੀਟੀਆਈ