ਨਵੀਂ ਦਿੱਲੀ, 4 ਮਈ
ਕਰੋਨਾ ਦਾ ਪ੍ਰਸਾਰ ਰੋਕਣ ਦੇ ਉਦੇਸ਼ ਨਾਲ ਜੇਲ੍ਹਾਂ ਵਿੱਚ ਕੈਦੀਆਂ ਦੀ ਗਿਣਤੀ ਘੱਟ ਕਰਨ ਲਈ ਸੁਪਰੀਮ ਕੋਰਟ ਦੇ ਆਦੇਸ਼ ਨਾਲ ਇੱਕ ਉੱਚ ਅਧਿਕਾਰ ਪ੍ਰਾਪਤ ਕਮੇਟੀ (ਐੱਚਪੀਸੀ) ਕੌਮੀ ਰਾਜਧਾਨੀ ਦਿੱਲੀ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਦੀ ਰਿਹਾਈ ’ਤੇ ਵਿਚਾਰ ਕਰਨ ਲਈ ਸ਼ਾਮ ਨੂੰ ਮੀਟਿੰਗ ਕਰੇਗੀ। ਦਿੱਲੀ ਦੀ ਰਾਜ ਲੀਗਲ ਸਰਵਿਸਿਜ਼ ਅਥਾਰਿਟੀ ਵੱਲੋਂ ਮੰਗਲਵਾਰ ਨੂੰ ਸੁਪਰੀਮ ਕੋਰਟ ਨੂੰ ਇਹ ਜਾਣਕਾਰੀ ਦਿੱਤੀ ਗਈ। ਇਹ ਜਾਣਕਾਰੀ ਕੌਮੀ ਰਾਜਧਾਨੀ ਵਿੱਚ ਤਿੰਨ ਜੇਲ੍ਹਾਂ ਵਿੱਚ ਕੈਦੀਆਂ ਦੀ ਗਿਣਤੀ ਘੱਟ ਕਰਨ ਲਈ ਕੈਦੀਆਂ ਦੀ ਜ਼ਮਾਨਤ ਜਾਂ ਪੈਰੋਲ ’ਤੇ ਅਸਥਾਈ ਰਿਹਾਈ ਸਬੰਧੀ ਤਿੰਨ ਪਟੀਸ਼ਨਾਂ ਦੀ ਸੁਣਵਾਈ ਦੌਰਾਨ ਡੀਐੱਸਐੱਲਐੱਸਏ (ਦਿੱਲੀ ਰਾਜ ਲੀਗਲ ਸਰਵਿਸਿਜ਼ ਅਥਾਰਿਟੀ) ਦੇ ਮੈਂਬਰ ਸਕੱਤਰ ਕੰਵਲ ਜੀਤ ਅਰੋੜਾ ਵੱਲੋਂ ਚੀਫ਼ ਜਸਟਿਸ ਡੀਐੱਨ ਪਟੇਲ ਅਤੇ ਜਸਟਿਸ ਜਸਮੀਤ ਸਿੰਘ ਦੀ ਅਪੀਲ ਸਬੰਧੀ ਦਿੱਤੀ ਗਈ। -ਪੀਟੀਆਈ