DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ISRO Headquarters ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਇੱਥੇ ਅੱਜ ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਦੇ ਮੁੱਖ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਈਮੇਲ ਤੋਂ ਬਾਅਦ ਪੁਲੀਸ ਅਤੇ ਸੁਰੱਖਿਆ ਬਲਾਂ ਨੇ ਤੁਰੰਤ ਤਲਾਸ਼ੀ ਮੁਹਿੰਮ ਚਲਾਈ, ਪਰ ਕੋਈ ਵੀ ਸ਼ੱਕੀ ਵਸਤੂ ਨਾ ਮਿਲਣ ’ਤੇ ਇਹ...

  • fb
  • twitter
  • whatsapp
  • whatsapp
featured-img featured-img
ਇਸਰੋ ਦਫ਼ਤਰ ਦੀ ਪੁਰਾਣੀ ਤਸਵੀਰ।
Advertisement

ਇੱਥੇ ਅੱਜ ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਦੇ ਮੁੱਖ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਈਮੇਲ ਤੋਂ ਬਾਅਦ ਪੁਲੀਸ ਅਤੇ ਸੁਰੱਖਿਆ ਬਲਾਂ ਨੇ ਤੁਰੰਤ ਤਲਾਸ਼ੀ ਮੁਹਿੰਮ ਚਲਾਈ, ਪਰ ਕੋਈ ਵੀ ਸ਼ੱਕੀ ਵਸਤੂ ਨਾ ਮਿਲਣ ’ਤੇ ਇਹ ਖ਼ਬਰ ਸਿਰਫ਼ ਅਫ਼ਵਾਹ ਸਾਬਤ ਹੋਈ। ਪੁਲੀਸ ਮੁਤਾਬਕ ਨਿਊ ਬੇਲ ਰੋਡ ’ਤੇ ਸਥਿਤ ਇਸਰੋ ਦੇ ਦਫ਼ਤਰ ਨੂੰ ਅਧਿਕਾਰਤ ਈਮੇਲ ਆਈ ਡੀ ਰਾਹੀਂ ਇਹ ਧਮਕੀ ਮਿਲਣ ਮਗਰੋਂ ਇਮਾਰਤ ’ਚੋਂ ਸਾਰਾ ਸਟਾਫ ਬਾਹਰ ਕੱਢ ਦਿੱਤਾ ਗਿਆ। ਇਸ ਮਗਰੋਂ ਬੰਬ ਨਕਾਰਾ ਕਰਨ ਵਾਲੇ ਦਸਤੇ ਅਤੇ ਡੌਗ ਸਕੁਐਡ ਨੇ ਪੂਰੀ ਇਮਾਰਤ ਦੀ ਜਾਂਚ ਕੀਤੀ। ਸੰਜੈ ਨਗਰ ਪੁਲੀਸ ਹੁਣ ਇਸ ਈਮੇਲ ਦੇ ਸਰੋਤ ਦਾ ਪਤਾ ਲਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦੋ ਜੁਲਾਈ ਨੂੰ ਵੀ ਅਜਿਹੀ ਹੀ ਅਫ਼ਵਾਹ ਫੈਲਾਈ ਗਈ ਸੀ ਜਿਸ ਸਬੰਧੀ ਪੁਲੀਸ ਨੇ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਤੋਂ ਮਾਨਸਿਕ ਤੌਰ ’ਤੇ ਬਿਮਾਰ ਵਿਅਕਤੀ ਨੂੰ ਕਾਬੂ ਕੀਤਾ ਸੀ।

Advertisement
Advertisement
×