ਜੰਮੂ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਕੁਝ ਵੀ ਸ਼ੱਕੀ ਨਹੀਂ ਮਿਲਿਆ; ਸ਼ਿਕਾਇਤ ਦਰਜ
Advertisement
ਜੰਮੂ ਹਵਾਈ ਅੱਡੇ ’ਤੇ ਇੱਕ ਨਿੱਜੀ ਹਵਾਈ ਜਹਾਜ਼ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਅਧਿਕਾਰੀਆਂ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਤੁਰੰਤ ਬਾਅ ਹਵਾਈ ਅੱਡੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਅਤੇ ਇਸ ਦੌਰਾਨ ਕੁੱਝ ਵੀ ਸ਼ੱਕੀ ਨਹੀਂ ਮਿਲਿਆ।
ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰੀ ਉਦਯੋਗਿਕ ਸੁਰੱਖਿਆ ਬਲ ਅਤੇ ਪੁਲੀਸ ਵੱਲੋਂ ਲਈ ਗਈ ਪੂਰੀ ਤਲਾਸ਼ੀ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ। ਹਾਲਾਂਕਿ ਇਸ ਦੌਰਾਨ ਆਵਾਜਾਈ ਪ੍ਰਭਾਵਿਤ ਹੋਈ ਹੈ।
Advertisement
ਏਅਰਪੋਰਟ ਅਥਾਰਟੀ ਆਫ ਇੰਡੀਆ ਦੇ ਇੱਕ ਅਧਿਕਾਰੀ ਨੇ ਕਿਹਾ, ‘‘ਅੱਜ ਸਵੇਰੇ ਇੱਕ ਨਿੱਜੀ ਹਵਾਈ ਜਹਾਜ਼ ਨੂੰ ਇੱਕ ਈਮੇਲ ਪ੍ਰਾਪਤ ਹੋਇਆ ਸੀ। ਇਸ ਆਧਾਰ ’ਤੇ ਸੁਰੱਖਿਆ ਦੇ ਮੱਦੇਨਜ਼ਰ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਹਵਾਈ ਅੱਡੇ ਦੀ ਤਲਾਸ਼ੀ ਲਈ ਗਈ। ਜਾਂਚ ਪੜਤਾਲ ਦੌਰਾਨ ਈਮੇਲ ਅਫ਼ਵਾਹ ਨਿਕਲੀ।’’
ਉਨ੍ਹਾਂ ਕਿਹਾ ਕਿ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ ਅਤੇ ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
Advertisement