ਮੁੰਬਈ: ਅਦਾਕਾਰ ਸਲਮਾਨ ਖਾਨ ਤੇ ਉਨ੍ਹਾਂ ਦੇ ਪਿਤਾ ਸਲੀਮ ਖਾਨ ਨੂੰ ਮਿਲੀ ਧਮਕੀ ਦੇ ਮਾਮਲੇ ਵਿਚ ਮੁੰਬਈ ਪੁਲੀਸ ਨੇ ਅੱਜ ਸਲਮਾਨ ਦੇ ਬਿਆਨ ਦਰਜ ਕੀਤੇ ਹਨ। ਇਸ ਤੋਂ ਬਾਅਦ ਉਹ ਸ਼ੂਟਿੰਗ ਲਈ ਹੈਦਰਾਬਾਦ ਰਵਾਨਾ ਹੋ ਗਏ। ਇਸ ਤੋਂ ਪਹਿਲਾਂ ਪੁਲੀਸ ਨੇ ਅਦਾਕਾਰ ਦੇ ਪਿਤਾ ਤੇ ਉੱਘੇ ਫ਼ਿਲਮ ਲੇਖਕ ਸਲੀਮ ਖਾਨ ਦੇ ਬਿਆਨ ਵੀ ਦਰਜ ਕੀਤੇ ਸਨ। ਪੁਲੀਸ ਨੇ ਅਦਾਕਾਰ ਦੀ ਬਾਂਦਰਾ ਸਥਿਤ ਰਿਹਾਇਸ਼ ਦੁਆਲੇ ਸੁਰੱਖਿਆ ਵੀ ਵਧਾ ਦਿੱਤੀ ਸੀ। -ਪੀਟੀਆਈ