ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

60 ਤੋਂ ਵੱਧ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ

ਨਵੀਂ ਦਿੱਲੀ, 28 ਅਕਤੂਬਰ Over 60 flights get bomb threats: ਭਾਰਤੀ ਹਵਾਈ ਉਡਾਣਾਂ ਨੂੰ ਧਮਕੀਆਂ ਦੇਣ ਦਾ ਸਿਲਸਿਲਾ ਅੱਜ ਵੀ ਜਾਰੀ ਰਿਹਾ। ਦੇਸ਼ ਦੀਆਂ 60 ਤੋਂ ਵੱਧ ਉਡਾਣਾਂ ਵਿਚ ਅੱਜ ਬੰਬ ਧਮਾਕੇ ਕਰਨ ਬਾਰੇ ਜਾਣਕਾਰੀ ਮਿਲੀ। ਇਹ ਵੀ ਦੱਸਣਾ ਬਣਦਾ...
Advertisement

ਨਵੀਂ ਦਿੱਲੀ, 28 ਅਕਤੂਬਰ

Over 60 flights get bomb threats: ਭਾਰਤੀ ਹਵਾਈ ਉਡਾਣਾਂ ਨੂੰ ਧਮਕੀਆਂ ਦੇਣ ਦਾ ਸਿਲਸਿਲਾ ਅੱਜ ਵੀ ਜਾਰੀ ਰਿਹਾ। ਦੇਸ਼ ਦੀਆਂ 60 ਤੋਂ ਵੱਧ ਉਡਾਣਾਂ ਵਿਚ ਅੱਜ ਬੰਬ ਧਮਾਕੇ ਕਰਨ ਬਾਰੇ ਜਾਣਕਾਰੀ ਮਿਲੀ। ਇਹ ਵੀ ਦੱਸਣਾ ਬਣਦਾ ਹੈ ਕਿ ਬੀਤੇ ਪੰਦਰਾਂ ਦਿਨਾਂ ਵਿੱਚ 410 ਤੋਂ ਵੱਧ ਭਾਰਤੀ ਘਰੇਲੂ ਅਤੇ ਕੌਮਾਂਤਰੀ ਉਡਾਣਾਂ ਵਿਚ ਬੰਬ ਹੋਣ ਦੀਆਂ ਧਮਕੀਆਂ ਮਿਲੀਆਂ ਹਨ। ਇਹ ਧਮਕੀਆਂ ਜ਼ਿਆਦਾਤਰ ਸੋਸ਼ਲ ਮੀਡੀਆ ਰਾਹੀਂ ਦਿੱਤੀਆਂ ਗਈਆਂ। ਜਾਣਕਾਰੀ ਅਨੁਸਾਰ ਅੱਜ ਏਅਰ ਇੰਡੀਆ ਅਤੇ ਇੰਡੀਗੋ ਦੀਆਂ 21-21 ਉਡਾਣਾਂ ਅਤੇ ਵਿਸਤਾਰਾ ਦੀਆਂ 20 ਉਡਾਣਾਂ ਨੂੰ ਧਮਕੀਆਂ ਮਿਲੀਆਂ। ਏਅਰ ਇੰਡੀਆ ਦੇ ਬੁਲਾਰੇ ਨੇ ਕਿਹਾ ਕਿ ਉਨ੍ਹਾਂ ਦੀਆਂ ਹਵਾਈ ਉਡਾਣਾਂ ’ਤੇ ਬੰਬ ਹੋਣ ਦੀਆਂ ਧਮਕੀਆਂ ਮਿਲੀਆਂ। ਇਸ ਤੋਂ ਬਾਅਦ ਯਾਤਰੀਆਂ ਦੇ ਸੁਰੱਖਿਆ ਮਾਪਦੰਡਾਂ ਦਾ ਪਾਲਣ ਕੀਤਾ ਗਿਆ। ਪੀਟੀਆਈ

Advertisement

Advertisement
Show comments