ਅਹਿਮਦਾਬਾਦ, 17 ਸਤੰਬਰ
ਗੁਜਰਾਤ ਦੇ ਕੱਛ ਜ਼ਿਲ੍ਹੇ ਵਿਚਲੀ ਮੁੰਦਰਾ ਬੰਦਰਗਾਹ ਤੋਂ ਪਿਛਲੇ ਸਾਲ ਬਰਾਮਦ ਹੋਈ 21 ਹਜ਼ਾਰ ਕਰੋੜ ਰੁਪਏ ਦੀ ਹੈਰੋਇਨ ਜੋ ਅੱਗੇ ਪੰਜਾਬ ਤੇ ਦਿੱਲੀ ’ਚ ਸਪਲਾਈ ਕੀਤੀ ਜਾਣੀ ਸੀ, ਦੇ ਮਾਮਲੇ ’ਚ ਇੱਥੋਂ ਦੀ ਅਦਾਲਤ ਨੇ ਇੱਕ ਅਫ਼ਗਾਨ ਨਾਗਰਿਕ ਸਮੇਤ ਤਿੰਨ ਜਣਿਆਂ ਨੂੰ 10 ਦਿਨ ਲਈ ਐੱਨਆਈਏ ਦੀ ਹਿਰਾਸਤ ’ਚ ਭੇਜ ਦਿੱਤਾ ਹੈ। ਇਨ੍ਹਾਂ ਮੁਲਜ਼ਮਾਂ ਨੂੰ ਐੱਨਆਈਏ ਨੇ ਦਿੱਲੀ ਤੋਂ ਹਿਰਾਸਤ ਵਿੱਚ ਲੈ ਕੇ ਵਿਸ਼ੇਸ਼ ਜੱਜ ਸੁਭਾਦਾ ਬਕਸ਼ੀ ਦੀ ਅਦਾਲਤ ’ਚ ਪੇਸ਼ ਕੀਤਾ। ਸਰਕਾਰੀ ਵਕੀਲ ਅਮਿਤ ਨਾਇਰ ਨੇ ਕਿਹਾ ਕਿ ਜਾਂਚ ਏਜੰਸੀ ਨੇ ਮੁਲਜ਼ਮਾਂ ਦਾ 20 ਦਿਨ ਦਾ ਰਿਮਾਂਡ ਮੰਗਿਆ ਪਰ ਅਦਾਲਤ ਨੇ ਉਨ੍ਹਾਂ ਨੂੰ 10 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ’ਚ ਹੁਣ ਤੱਕ ਤਕਰੀਬਨ 24 ਵਿਅਕਤੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। -ਪੀਟੀਆਈ