ਨਵੀਂ ਦਿੱਲੀ, 21 ਸਤੰਬਰ
ਦਿੱਲੀ ਪੁਲੀਸ ਦੇ ਵਿਸ਼ੇਸ਼ ਸੈੱਲ ਨੇ ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ਤੋਂ 350 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ ’ਚ ਕੀਮਤ 1,725 ਕਰੋੜ ਰੁਪਏ ਦੱਸੀ ਜਾਂਦੀ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਹੈਰੋਇਨ ਮੁੰਬਈ ਦੇ ਨਹਾਵਾ ਸ਼ੇਵਾ ਬੰਦਰਗਾਹ ਤੋਂ ਇਕ ਕੰਟੇਨਰ ’ਚੋਂ ਬਰਾਮਦ ਕੀਤੀ ਗਈ ਹੈ।