ਜੰਮੂ, 23 ਜੁਲਾਈ
ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਇੱਕ ਵਾਹਨ ਹਾਦਸਾਗ੍ਰਸਤ ਹੋਣ ਕਾਰਨ ਦੋ ਭਰਾਵਾਂ ਸਣੇ ਤਿੰਨ ਬੱਚਿਆਂ ਅਤੇ ਇੱਕ ਮਹਿਲਾ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ 15 ਹੋਰ ਜ਼ਖ਼ਮੀ ਹੋ ਗਏ। ਇੱਕ ਅਧਿਕਾਰੀ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਸਾਂਬਾ ਜ਼ਿਲ੍ਹੇ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਦਕਿ ਸੱਤ ਜਣਿਆਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਇਲਾਜ ਲਈ ਜੰਮੂੁ ਦੇ ਸਰਕਾਰੀ ਮੈਡੀਕਲ ਕਾਲਜ ਵਿੱਚ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਸ਼ੁੱਕਰਵਾਰ ਦੇਰ ਰਾਤ ਕਰੀਬ ਬਾਰਾਂ ਵਜੇ ਵਾਪਰਿਆ, ਜਦੋਂ ਕਰੀਬ 19 ਬਰਾਤੀਆਂ ਨੂੰ ਲਿਜਾ ਰਹੇ ਛੋਟੇ ਹਾਥੀ ਦੀ ਇੱਕ ਟਰੱਕ ਨਾਲ ਟੱਕਰ ਹੋ ਗਈ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਦੋ ਭਰਾਵਾਂ ਸਣੇ ਤਿੰਨ ਬੱਚਿਆਂ ਅਤੇ ਇੱਕ ਮਹਿਲਾ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮਰਨ ਵਾਲੇ ਚਾਰੋਂ ਜਣੇ ਸਾਂਬਾ ਜ਼ਿਲ੍ਹੇ ਦੇ ਜਸਵਾਲ ਮੰਡਲ ਦੇ ਵਸਨੀਕ ਸਨ। -ਪੀਟੀਆਈ