ਸੜਕ ਹਾਦਸੇ ਵਿਚ ਤਿੰਨ ਇੰਜੀਨੀਅਰਿੰਗ ਵਿਦਿਆਰਥੀਆਂ ਦੀ ਮੌਤ
ਬਿਹਾਰ ਦੇ ਜਮੁਈ ਜ਼ਿਲ੍ਹੇ ਵਿੱਚ ਯਾਤਰੀਆਂ ਨਾਲ ਭਰੇ ਇੱਕ ਆਟੋ ਰਿਕਸ਼ਾ ਦੇ ਇੱਕ ਟਰੱਕ ਨਾਲ ਟਕਰਾਉਣ ਕਾਰਨ ਘੱਟੋ-ਘੱਟ ਤਿੰਨ ਇੰਜੀਨੀਅਰਿੰਗ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਅੱਜ ਸਵੇਰੇ...
Advertisement
ਬਿਹਾਰ ਦੇ ਜਮੁਈ ਜ਼ਿਲ੍ਹੇ ਵਿੱਚ ਯਾਤਰੀਆਂ ਨਾਲ ਭਰੇ ਇੱਕ ਆਟੋ ਰਿਕਸ਼ਾ ਦੇ ਇੱਕ ਟਰੱਕ ਨਾਲ ਟਕਰਾਉਣ ਕਾਰਨ ਘੱਟੋ-ਘੱਟ ਤਿੰਨ ਇੰਜੀਨੀਅਰਿੰਗ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਅੱਜ ਸਵੇਰੇ ਲਖੀਸਰਾਏ-ਜਮੁਈ ਰਾਜ ਮਾਰਗ 'ਤੇ ਮੰਝੁਵੇ ਪਿੰਡ ਦੇ ਨੇੜੇ ਵਾਪਰਿਆ ਜਦੋਂ ਦੋ ਵਾਹਨਾਂ ਵਿਚਕਾਰ ਟੱਕਰ ਹੋ ਗਈ।
ਡੀਆਈਜੀ (ਮੁੰਗੇਰ) ਰਾਕੇਸ਼ ਕੁਮਾਰ ਨੇ ਪੀਟੀਆਈ ਨੂੰ ਦੱਸਿਆ, ‘‘ਜਿਸ ਵਾਹਨ ਵਿੱਚ ਉਹ ਸਵਾਰ ਸਨ, ਉਸ ਦੇ ਇੱਕ ਖੜ੍ਹੇ ਟਰੱਕ ਨਾਲ ਟਕਰਾ ਜਾਣ ਕਾਰਨ ਤਿੰਨ ਵਿਦਿਆਰਥੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਜ਼ਖਮੀ ਹੋ ਗਏ।" ਉਨ੍ਹਾਂ ਕਿਹਾ ਕਿ ਜ਼ਖਮੀਆਂ ਨੂੰ ਨਜ਼ਦੀਕੀ ਸਰਕਾਰੀ ਹਸਪਤਾਲ ਲਿਜਾਇਆ ਗਿਆ ਹੈ, ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਇੱਕ ਹੋਰ ਅਧਿਕਾਰੀ ਨੇ ਕਿਹਾ ਕਿ ਪੁਲੀਸ ਮ੍ਰਿਤਕਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਇਹ ਵੀ ਕਿਹਾ ਕਿ ਆਟੋ ਰਿਕਸ਼ਾ ਚਾਲਕ ਹਾਦਸੇ ਤੋਂ ਤੁਰੰਤ ਬਾਅਦ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ।
Advertisement
×